ਤੁਰਕੀ ਦੇ ਲੋਕਾਂ ਨਾਲ ਖੜ੍ਹਾ ਹੈ ਭਾਰਤ, ਤ੍ਰਾਸਦੀ ਨਾਲ ਨਜਿੱਠਣ ਲਈ ਮਦਦ ਲਈ ਤਿਆਰ : PM ਮੋਦੀ
Monday, Feb 06, 2023 - 12:44 PM (IST)
ਨਵੀਂ ਦਿੱਲੀ- ਤੁਰਕੀ 'ਚ ਆਏ ਭਿਆਨਕ ਭੂਚਾਲ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਤੁਰਕੀ 'ਚ ਭੂਚਾਲ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਇਸ ਤ੍ਰਾਸਦੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ- ਤੁਰਕੀ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 76, ਸੀਰੀਆ 'ਚ 100 ਦੇ ਕਰੀਬ ਪੁੱਜਾ ਮੌਤਾਂ ਦਾ ਅੰਕੜਾ
ਦੱਸ ਦੇਈਏ ਕਿ ਤੁਰਕੀ ਅਤੇ ਸੀਰੀਆ ਵਿਚ 7.8 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ, ਜਿਸ ਨਾਲ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਜਿਸ ਨਾਲ ਦੋਹਾਂ ਦੇਸ਼ਾਂ ਵਿਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 195 ਹੋ ਗਈ ਹੈ। ਤੁਰਕੀ ਵਿਚ ਹੁਣ ਤੱਕ 76, ਜਦਕਿ ਸੀਰੀਆ ਵਿਚ 42 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਹਾਂ ਦੇਸ਼ਾਂ ਵਿਚ ਕਈ ਥਾਈਂ ਸੈਂਕੜੇ ਇਮਾਰਤਾਂ ਡਿੱਗ ਗਈਆਂ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅਡਾਨੀ ਮਾਮਲੇ ਦੀ JPC ਜਾਂਚ 'ਤੇ ਅੜਿਆ ਵਿਰੋਧੀ ਧਿਰ, ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ