ਲੇਬਨਾਨ ''ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ ਦੀ ਭਾਰਤ ਨੇ ਕੀਤੀ ਸਖਤ ਨਿਖੇਧੀ

Monday, Mar 30, 2026 - 11:21 PM (IST)

ਲੇਬਨਾਨ ''ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ ਦੀ ਭਾਰਤ ਨੇ ਕੀਤੀ ਸਖਤ ਨਿਖੇਧੀ

ਵੈੱਬ ਡੈਸਕ : ਭਾਰਤ ਨੇ ਲੇਬਨਾਨ ਵਿੱਚ ਤਾਇਨਾਤ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਿਕਾਂ 'ਤੇ ਹੋਏ ਹਾਲੀਆ ਹਮਲਿਆਂ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਸੈਨਿਕਾਂ ਦੀ ਸੁਰੱਖਿਆ ਅਤੇ ਸਲਾਮਤੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ, 29 ਮਾਰਚ ਨੂੰ ਅਦਚਿਤ ਅਲ ਕੁਸੈਰ ਨੇੜੇ ਲੇਬਨਾਨ ਵਿੱਚ ਸੰਯੁਕਤ ਰਾਸ਼ਟਰ ਅੰਤਰਿਮ ਫੋਰਸ (UNIFIL) ਦੇ ਇੱਕ ਟਿਕਾਣੇ 'ਤੇ ਹੋਏ ਮਿਜ਼ਾਈਲ ਹਮਲੇ ਵਿੱਚ ਇੰਡੋਨੇਸ਼ੀਆ ਦਾ ਇੱਕ ਸ਼ਾਂਤੀ ਸੈਨਿਕ ਮਾਰਿਆ ਗਿਆ। ਇਸ ਹਮਲੇ ਵਿੱਚ ਇੱਕ ਹੋਰ ਸ਼ਾਂਤੀ ਸੈਨਿਕ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਨੇ ਇੱਕ ਬਿਆਨ ਜਾਰੀ ਕਰਦਿਆਂ ਸ਼ਹੀਦ ਹੋਏ ਸ਼ਾਂਤੀ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਹਮਲੇ ਦੀ ਨਿੰਦਾ ਕੀਤੀ।

ਭਾਰਤੀ ਮਿਸ਼ਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਅਭਿਆਨਾਂ ਵਿੱਚ ਸਭ ਤੋਂ ਵੱਡਾ ਅਤੇ ਲੰਬੇ ਸਮੇਂ ਤੋਂ ਯੋਗਦਾਨ ਪਾਉਣ ਵਾਲਾ ਦੇਸ਼ ਰਿਹਾ ਹੈ ਅਤੇ ਇਸ ਨੇ ਹਮੇਸ਼ਾ ਸ਼ਾਂਤੀ ਸੈਨਿਕਾਂ ਦੀ ਸੁਰੱਖਿਆ ਲਈ ਆਵਾਜ਼ ਬੁਲੰਦ ਕੀਤੀ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤੇ 2589 ਦੀ ਅਗਵਾਈ ਕੀਤੀ ਸੀ, ਜਿਸਦਾ ਉਦੇਸ਼ ਸ਼ਾਂਤੀ ਸੈਨਿਕਾਂ ਵਿਰੁੱਧ ਕੀਤੇ ਗਏ ਅਪਰਾਧਾਂ ਲਈ ਜਵਾਬਦੇਹੀ ਤੈਅ ਕਰਨਾ ਹੈ। ਇਹ ਮਤਾ ਅਗਸਤ 2021 ਵਿੱਚ ਭਾਰਤ ਦੀ ਪ੍ਰਧਾਨਗੀ ਦੌਰਾਨ ਪਾਸ ਕੀਤਾ ਗਿਆ ਸੀ, ਜੋ ਮੈਂਬਰ ਦੇਸ਼ਾਂ ਨੂੰ ਸ਼ਾਂਤੀ ਸੈਨਿਕਾਂ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਦਾ ਹੈ।

ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਵੀ ਇਸ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਰਤ ਨੇ ਮੁੜ ਦੁਹਰਾਇਆ ਹੈ ਕਿ ਉਹ ਸ਼ਾਂਤੀ ਸੈਨਿਕਾਂ ਵਿਰੁੱਧ ਹਿੰਸਾ ਦੇ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News