ਜਸਟਿਨ ਟਰੂਡੋ ਦੇ ਸਮਾਗਮ ਦੌਰਾਨ ਖਾਲਿਸਤਾਨੀ ਨਾਅਰੇ ''ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ
Monday, Apr 29, 2024 - 08:19 PM (IST)
ਨੈਸ਼ਨਲ ਡੈਸਕ - ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਜੀ ਤੌਰ 'ਤੇ ਸੰਬੋਧਿਤ ਕੀਤੇ ਜਾ ਰਹੇ ਇਕ ਸਮਾਗਮ ਦੌਰਾਨ 'ਖਾਲਿਸਤਾਨੀ' ਨਾਅਰੇ ਲਗਾਉਣ 'ਤੇ ਕੈਨੇਡੀਅਨ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ।
ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ''ਇਸ ਸਮਾਗਮ ਨੇ ਭਾਰਤ ਸਰਕਾਰ ਦੀ ਇਸ ਗੱਲ 'ਤੇ ਡੂੰਘੀ ਚਿੰਤਾ ਅਤੇ ਸਖ਼ਤ ਰੋਸ ਪ੍ਰਗਟ ਕੀਤਾ ਕਿ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨੂੰ ਬਿਨਾਂ ਰੋਕ-ਟੋਕ ਜਾਰੀ ਰਹਿਣ ਦਿੱਤਾ ਗਿਆ ਹੈ। ਇਹ ਇੱਕ ਵਾਰ ਫਿਰ ਸਿਆਸੀ ਸਪੇਸ ਨੂੰ ਦਰਸਾਉਂਦਾ ਹੈ ਜੋ ਕੈਨੇਡਾ ਵਿੱਚ ਵੱਖਵਾਦ, ਕੱਟੜਵਾਦ ਅਤੇ ਹਿੰਸਾ ਨੂੰ ਦਿੱਤੀ ਗਈ ਹੈ। ਉਨ੍ਹਾਂ ਦੇ ਨਿਰੰਤਰ ਪ੍ਰਗਟਾਵੇ ਨਾ ਸਿਰਫ਼ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਿਤ ਕਰਦੇ ਹਨ ਬਲਕਿ ਕੈਨੇਡਾ ਵਿੱਚ ਹਿੰਸਾ ਅਤੇ ਅਪਰਾਧਿਕਤਾ ਦੇ ਮਾਹੌਲ ਨੂੰ ਆਪਣੇ ਨਾਗਰਿਕਾਂ ਦੇ ਨੁਕਸਾਨ ਲਈ ਵੀ ਉਤਸ਼ਾਹਿਤ ਕਰਦੇ ਹਨ।”
ਦੱਸ ਦਈਏ ਕਿ ਕੈਨੇਡਾ ਦੇ ਟੋਰਾਂਟੇ ਵਿੱਚ ਖਾਲਸਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਇਕੱਠੇ ਹੋਏ। ਓਂਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ ਅਨੁਸਾਰ ਖਾਲਸਾ ਦਿਵਸ ਅਤੇ ਸਿੱਖ ਨਵੇਂ ਸਾਲ ਮੌਕੇ ਇਹ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਿਰਕਤ ਕੀਤੀ ਅਤੇ ਇਸ ਦੌਰਾਨ ਖਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਦੇ ਭਾਸ਼ਣ ਦੌਰਾਨ ਕੈਨੇਡਾ ਵਿੱਚ ਖਾਲਿਸਤਾਨ ਸਮਰਥਕਾਂ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਇੱਥੇ ਦੱਸ ਦਈਏ ਕਿ ਪੀ.ਐੱਮ. ਟਰੂਡੋ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪਿਏਰੇ ਪੋਇਲੀਵਰੇ ਦੀ ਮੌਜੂਦ ਸਨ। ਇਸ ਸਮਾਗਮ ਵਿੱਚ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਸੁਣੇ ਗਏ, ਜਿਸ ਵਿੱਚ ਐਨ.ਡੀ.ਪੀ ਆਗੂ ਜਗਮੀਤ ਸਿੰਘ ਅਤੇ ਟੋਰਾਂਟੋ ਦੀ ਮੇਅਰ ਓਲੀਵੀਆ ਚੋਅ ਵੀ ਮੌਜੂਦ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e