ਵੱਡੀ ਖ਼ਬਰ: ਪਾਕਿ 'ਚ ਸਿੱਖਾਂ 'ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ, ਹਾਈ ਕਮਿਸ਼ਨ ਨੂੰ ਕੀਤਾ ਤਲਬ
Tuesday, Jun 27, 2023 - 05:30 AM (IST)
ਨਵੀਂ ਦਿੱਲੀ (ਭਾਸ਼ਾ): ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਤਲਬ ਕਰ ਕੇ ਗੁਆਂਢੀ ਦੇਸ਼ ਵਿਚ ਸਿੱਖ ਭਾਈਚਾਰੇ 'ਤੇ ਹਮਲਿਆਂ ਦੀਆਂ ਤਾਜ਼ਾ ਘਟਨਾਵਾਂ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ’ਚ ਸਿੱਖ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕੀਤਾ ਕਤਲ
ਸੂਤਰਾਂ ਨੇ ਕਿਹਾ ਕਿ ਅਪ੍ਰੈਲ ਤੋਂ ਜੂਨ ਵਿਚਾਲੇ ਅਜਿਹੀਆਂ ਚਾਰ ਘਟਨਾਵਾਂ ਵਾਪਰੀਆਂ ਹਨ ਤੇ ਭਾਰਤ ਨੇ ਇਨ੍ਹਾਂ ਹਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਇਕ ਸੂਤਰ ਨੇ ਕਿਹਾ, "ਭਾਰਤ ਨੇ ਮੰਗ ਕੀਤੀ ਹੈ ਕਿ ਪਾਕਿਸਤਾਨੀ ਅਧਿਕਾਰੀ ਸਿੱਖ ਭਾਈਚਾਰੇ 'ਤੇ ਹੋਏ ਇਨ੍ਹਾਂ ਹਿੰਸਕ ਹਮਲਿਆਂ ਦੀ ਇਮਾਨਦਾਰੀ ਨਾਲ ਜਾਂਚ ਕਰਵਾਏ ਤੇ ਰਿਪੋਰਟ ਸਾਂਝੀ ਕਰੇ।" ਸੂਤਰ ਨੇ ਕਿਹਾ, "ਭਾਰਤ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਆਪਣੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਜੋ ਲਗਾਤਾਰ ਅੱਤਿਆਚਾਰ ਦੇ ਡਰ ਵਿਚ ਜੀ ਰਹੇ ਹਨ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।