ਭਾਰਤ ਨੇ ਚੀਨ ਨੂੰ ਕਿਹਾ, ਕਸ਼ਮੀਰ ਸਾਡਾ ਅੰਦਰੂਨੀ ਮਾਮਲਾ, ਕਿਸੇ ਵੀ ਦੇਸ਼ ਨੂੰ ਬਿਆਨ ਦੇਣ ਦੀ ਲੋੜ ਨਹੀਂ

10/09/2019 7:32:09 PM

ਨਵੀਂ ਦਿੱਲੀ — ਭਾਰਤ ਨੇ ਕਸ਼ਮੀਰ ਨੂੰ ਲੈ ਕੇ ਚੀਨ ਦੇ ਬਿਆਨ ਦਾ ਸਖਤ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰਾ ਰਵੀਸ਼ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ ਤੇ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਚੀਨ ਇਸ ਤੋਂ ਚੰਗੀ ਤਰ੍ਹਾਂ ਜਾਣੂ ਹੈ। ਭਾਰਤ ਦੇ ਅੰਦਰੂਨੀ ਮਾਮਲਿਆਂ 'ਤੇ ਦੁਨੀਆ ਦੇ ਦੇਸ਼ਾਂ ਨੂੰ ਬਿਆਨ ਨਹੀਂ ਦੇਣਾ ਚਾਹੀਦਾ ਹੈ।
ਦਰਅਸਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸੰਭਾਵੀ ਭਾਰਤ ਦੌਰੇ ਤੋਂ ਪਹਿਲਾਂ ਮੰਗਲਵਾਰ ਨੂੰ ਚੀਨ ਨੇ ਪਾਕਿਸਤਾਨ ਅਤੇ ਭਾਰਤ ਤੋਂ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਦੀ ਗੱਲ ਕੀਤੀ। ਚੀਨ ਨੇ ਕਿਹਾ ਕਿ ਕਸ਼ਮੀਰ ਦੇ ਮੁੱਦੇ ਨੂੰ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਾਲੇ ਹੱਲ ਕੀਤਾ ਜਾਣਾ ਚਾਹੀਦਾ ਹੈ।

Inder Prajapati

This news is Content Editor Inder Prajapati