ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

Saturday, Sep 05, 2026 - 02:26 PM (IST)

ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

ਨੈਸ਼ਨਲ ਡੈਸਕ- ਰੂਸ ਤੇ ਯੂਕ੍ਰੇਨ ਵਿਚਾਲੇ ਪਿਛਲੇ 4 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਚੱਲਦੀ ਆ ਰਹੀ ਜੰਗ ਹਾਲੇ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ, ਰੂਸ ਅਤੇ ਯੂਕ੍ਰੇਨ ਦੋਵਾਂ ਦੇਸ਼ਾਂ ਦੇ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਜੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸੁਝਾਵਾਂ ਤੇ ਵਿਚਾਰਾਂ 'ਤੇ ਕੰਮ ਕੀਤਾ ਜਾ ਸਕੇ। ਯੂਕ੍ਰੇਨ ਦੀ ਰਾਜਧਾਨੀ ਕੀਵ ਦਾ ਦੌਰਾ ਕਰਨ ਤੋਂ ਬਾਅਦ ਪੋਲੈਂਡ ਦੀ ਰਾਜਧਾਨੀ ਵਾਰਸਾ ਪਹੁੰਚੇ ਜੈਸ਼ੰਕਰ ਨੇ ਪੋਲੈਂਡ ਦੇ ਉਪ-ਪ੍ਰਧਾਨ ਮੰਤਰੀ ਰਾਡੋਸਲਾ ਸਿਕੋਰਸਕੀ ਨਾਲ ਮੁਲਾਕਾਤ ਤੋਂ ਬਾਅਦ ਇਹ ਬਿਆਨ ਦਿੱਤਾ।

ਇਸ ਦੌਰਾਨ ਜੈਸ਼ੰਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ "ਲੰਬੇ ਸਮੇਂ ਤੋਂ ਚੱਲਦੀ ਆ ਰਹੀ ਇਸ ਜੰਗ ਨੂੰ ਹੁਣ ਖ਼ਤਮ ਕੀਤਾ ਜਾਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਅਜਿਹੀਆਂ ਜੰਗਾਂ 'ਚ ਕਿਸੇ ਦੀ ਜਿੱਤ ਨਹੀਂ ਹੁੰਦੀ, ਪਰ ਹਰ ਦਿਨ ਮੌਤਾਂ, ਤਬਾਹੀ ਅਤੇ ਪੂਰੀ ਦੁਨੀਆ ਲਈ ਵੱਡਾ ਨੁਕਸਾਨ ਲੈ ਕੇ ਆਉਂਦਾ ਹੈ।

ਇਹ ਵੀ ਪੜ੍ਹੋ- ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ ਖ਼ਤਰਾ ! ਭਾਰਤ ਲਈ ਵੀ ਖੜ੍ਹੀ ਹੋਈ 'ਚਿੰਤਾ'

ਵਾਰਸਾ ਪਹੁੰਚਣ ਤੋਂ ਇੱਕ ਦਿਨ ਪਹਿਲਾਂ ਕੀਵ 'ਚ ਯੂਕ੍ਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਵਿਦੇਸ਼ ਮੰਤਰੀ ਐਂਡਰੀ ਸਿਬੀਹਾ ਨਾਲ ਮੁਲਾਕਾਤ ਦੌਰਾਨ ਜੈਸ਼ੰਕਰ ਨੇ ਕਿਹਾ ਸੀ ਕਿ ਭਾਰਤ ਜੰਗ ਰੋਕਣ ਲਈ "ਕਿਸੇ ਵੀ ਤਰ੍ਹਾਂ ਦੀ ਮਦਦ" ਕਰਨ ਲਈ ਤਿਆਰ ਹੈ। ਜ਼ੇਲੇਂਸਕੀ ਨੇ ਜੰਗ ਖ਼ਤਮ ਕਰਨ ਲਈ ਭਾਰਤ ਦੇ ਯਤਨਾਂ ਦਾ ਧੰਨਵਾਦ ਕੀਤਾ। ਇਸ ਗੱਲਬਾਤ ਦੌਰਾਨ ਰੂਸੀ ਤੇਲ ਖ਼ਰੀਦਣ ਬਾਰੇ ਪੁੱਛੇ ਗਏ ਸਵਾਲ 'ਤੇ ਜੈਸ਼ੰਕਰ ਨੇ ਕਿਹਾ ਕਿ ਜੰਗ ਤੇਲ ਜਾਂ ਹੋਰ ਵਸਤੂਆਂ ਦੀ ਖ਼ਰੀਦਦਾਰੀ ਰੋਕਣ ਨਾਲ ਨਹੀਂ, ਸਗੋਂ ਕੂਟਨੀਤੀ ਅਤੇ ਆਪਸੀ ਗੱਲਬਾਤ ਨਾਲ ਖ਼ਤਮ ਹੋਵੇਗੀ। 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਲ ਹੀ 'ਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਦੌਰਾਨ ਸ਼ਾਂਤੀ ਅਤੇ ਕੂਟਨੀਤੀ ਦਾ ਰਸਤਾ ਅਪਣਾਉਣ 'ਤੇ ਜ਼ੋਰ ਦਿੱਤਾ ਸੀ। ਭਾਰਤ ਸ਼ੁਰੂ ਤੋਂ ਹੀ ਜੰਗ ਦੇ ਹੱਲ ਲਈ ਗੱਲਬਾਤ ਦੀ ਹਮਾਇਤ ਕਰਦਾ ਆ ਰਿਹਾ ਹੈ। ਅਜਿਹੇ 'ਚ ਵਿਦੇਸ਼ ਮੰਤਰੀ ਦਾ ਬਿਆਨ ਰੂਸ-ਯੂਕ੍ਰੇਨ ਦੀ ਜੰਗ ਰੋਕਣ ਵੱਲ ਵੱਡਾ ਮੋੜ ਸਾਬਿਤ ਹੋ ਸਕਦਾ ਹੈ।

ਇਹ ਵੀ ਪੜ੍ਹੋ- 'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ 'ਮਾਮੂਲੀ' ਜਿਹੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News