ਯੂਕ੍ਰੇਨ ਨੂੰ ਰਾਹਤ ਸਮੱਗਰੀ ਭੇਜੇਗਾ ਭਾਰਤ, ਅੱਜ ਭੇਜੀ ਜਾਵੇਗੀ ਪਹਿਲੀ ਖੇਪ

Tuesday, Mar 01, 2022 - 01:24 PM (IST)

ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਯੂਕ੍ਰੇਨ ਦੀਆਂ ਸਰਹੱਦਾਂ 'ਤੇ ਪੈਦਾ ਮਨੁੱਖੀ ਸਥਿਤੀ ਨਾਲ ਨਜਿੱਠਣ ਲਈ ਯੂਕ੍ਰੇਨ ਲਈ ਰਾਹਤ ਦੀ ਪਹਿਲੀ ਖੇਪ ਮੰਗਲਵਾਰ ਨੂੰ ਭੇਜੀ ਜਾਵੇਗੀ। ਮੋਦੀ ਨੇ ਸੋਮਵਾਰ ਨੂੰ ਯੁੱਧ ਪ੍ਰਭਾਵਿਤ ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪਰੇਸ਼ਨ ਗੰਗਾ ਦੇ ਅਧੀਨ ਚੱਲ ਰਹੀਆਂ ਕੋਸ਼ਿਸ਼ਾਂ ਦੀ ਸਮੀਖਿਆ ਲਈ ਆਯੋਜਿਤ ਬੈਠਕ ਸੀ। ਇਸ ਦੌਰਾਨ ਉਨ੍ਹਾਂ ਨੇ ਯੂਕ੍ਰੇਨ ਭੇਜੀ ਜਾਣ ਵਾਲੀ ਰਾਹਤ ਸਮੱਗਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੂਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਉੱਥੇ ਰਹਿ ਰਹੇ ਸਾਰੇ ਭਾਰਤੀ ਨਾਗਰਿਕ ਸੁਰੱਖਿਅਤ ਰਹਿਣ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ 'ਚ ਉਨ੍ਹਾਂ ਦੇ ਵਿਸ਼ੇਸ਼ ਦੂਤਾਂ ਦੇ ਤੌਰ 'ਤੇ ਚਾਰ ਸੀਨੀਅਰ ਮੰਤਰੀਆਂ ਦੀ ਯਾਤਰਾ ਨਾਲ ਭਾਰਤੀ ਨਾਗਰਿਕਾਂ ਦੀ ਨਿਕਾਸੀ ਨੂੰ ਤੇਜ਼ੀ ਆਏਗੀ। ਉਨ੍ਹਾਂ ਕਿਹਾ ਕਿ ਇਹ ਇਸ ਮਾਮਲੇ 'ਚ ਸਰਕਾਰ ਦੀ ਪਹਿਲ ਨੂੰ ਦਰਸਾਉਂਦਾ ਹੈ।

ਦੁਨੀਆ ਦੇ ਇਕ ਪਰਿਵਾਰ ਹੋਣ ਦੇ ਭਾਰਤ ਦੇ ਆਦਰਸ਼ ਵਾਕ ਤੋਂ ਪ੍ਰੇਰਿਤ ਹੋ ਕੇ, ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਗੁਆਂਢੀ ਦੇਸ਼ਾਂ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਜੋ ਯੂਕ੍ਰੇਨ 'ਚ ਫਸੇ ਹੋਏ ਹਨ, ਉਨ੍ਹਾਂ ਦੀ ਮਦਦ ਕਰੇਗਾ ਅਤੇ ਉਹ ਲੋ ਸਾਡੇ ਤੋਂ ਮਦਦ ਮੰਗ ਸਕਦੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਪਰੇਸ਼ਨ ਗੰਗਾ 'ਤੇ ਆਪਣੀ ਪਹਿਲੀ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਮੋਦੀ ਨੇ ਰੂਸ ਅਤੇ ਯੂਕ੍ਰੇਨ ਦਰਮਿਆਨ ਵਧਦੀ ਦੁਸ਼ਮਣ ਦਰਮਿਆਨ ਨਿਕਾਸੀ ਮਿਸ਼ਨ ਦੇ ਤਾਲਮੇਲ ਅਤੇ ਫਸੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ 'ਚ ਸਰਕਾਰ ਦੇ ਚਾਰ ਪ੍ਰਮੁੱਖ ਮੰਤਰੀਆਂ ਨੂੰ ਭੇਜਣ ਦਾ ਫ਼ੈਸਲਾ ਲਿਆ ਸੀ। ਇਨ੍ਹਾਂ ਮੰਤਰੀਆਂ 'ਚ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ, ਨਾਗਰਿਕ ਹਵਾਬਾਜ਼ੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ, ਕਾਨੂੰਨ ਅਤੇ ਨਿਆਂ ਮੰਤਰੀ ਕਿਰੇਨ ਰਿਜਿਜੂ ਅਤੇ ਸਾਬਕਾ ਫ਼ੌਜ ਮੁਖੀ, ਸੜਕ ਅਤੇ ਰਾਜਮਾਰਗ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਸ਼ਾਮਲ ਹਨ।


DIsha

Content Editor

Related News