ਗ੍ਰਹਿ ਮੰਤਰੀ ਸ਼ਾਹ ''ਤੇ ਕੈਨੇਡਾ ਦੇ ਦੋਸ਼ਾਂ ਨੂੰ ਭਾਰਤ ਨੇ ਦੱਸਿਆ ਬੇਬੁਨਿਆਦ, ਲਾਈ ਫਟਕਾਰ

Saturday, Nov 02, 2024 - 06:21 PM (IST)

ਗ੍ਰਹਿ ਮੰਤਰੀ ਸ਼ਾਹ ''ਤੇ ਕੈਨੇਡਾ ਦੇ ਦੋਸ਼ਾਂ ਨੂੰ ਭਾਰਤ ਨੇ ਦੱਸਿਆ ਬੇਬੁਨਿਆਦ, ਲਾਈ ਫਟਕਾਰ

ਨਵੀਂ ਦਿੱਲੀ (ਏਜੰਸੀ)- ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਕ ਕੈਨੇਡੀਅਨ ਮੰਤਰੀ ਦੀ ਟਿੱਪਣੀ 'ਤੇ ਸਖਤ ਵਿਰੋਧ ਦਰਜ ਕਰਵਾਇਆ ਹੈ। ਮੰਤਰਾਲਾ ਨੇ ਕਿਹਾ ਕਿ ਅਜਿਹੇ 'ਬੇਤੁਕੇ ਅਤੇ ਬੇਬੁਨਿਆਦ' ਦੋਸ਼ਾਂ ਦਾ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ 'ਤੇ ਗੰਭੀਰ ਪ੍ਰਭਾਵ ਪਵੇਗਾ। ਇਹ ਬਿਆਨ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਵੱਲੋਂ ਮੰਗਲਵਾਰ ਨੂੰ ਲਗਾਏ ਗਏ ਉਸ ਦੋਸ਼ ਤੋਂ ਬਾਅਦ ਆਇਆ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਸ਼ਾਹ ਨੇ ਕੈਨੇਡਾ ਦੇ ਅੰਦਰ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ, ਧਮਕੀ ਅਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਦੀ ਮੁਹਿੰਮ ਚਲਾਉਣ ਦਾ ਹੁਕਮ ਦਿੱਤਾ ਸੀ। ਮੌਰੀਸਨ ਨੇ ਰਾਸ਼ਟਰੀ ਸੁਰੱਖਿਆ ਕਮੇਟੀ 'ਤੇ ਕੈਨੇਡੀਅਨ ਸੰਸਦ ਮੈਂਬਰਾਂ ਨੂੰ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੇ 'ਵਾਸ਼ਿੰਗਟਨ ਪੋਸਟ' ਨੂੰ ਸ਼ਾਹ ਦੇ ਨਾਮ ਦੀ ਪੁਸ਼ਟੀ ਕੀਤੀ ਸੀ, ਜਿਸ ਨੇ (ਅਖ਼ਬਾਰ ਨੇ) ਸਭ ਤੋਂ ਪਹਿਲਾਂ ਦੋਸ਼ਾਂ ਦੇ ਸਬੰਧ ਵਿਚ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਕੈਨੇਡਾ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਭਾਰਤ ਨੂੰ ਬਦਨਾਮ ਕਰਨ ਅਤੇ ਦੂਜੇ ਦੇਸ਼ਾਂ ਨੂੰ ਪ੍ਰਭਾਵਿਤ ਕਰਨ ਦੀ ਸੋਚੀ-ਸਮਝੀ ਰਣਨੀਤੀ ਦੇ ਹਿੱਸੇ ਵਜੋਂ ਅੰਤਰਰਾਸ਼ਟਰੀ ਮੀਡੀਆ ਨੂੰ ਜਾਣਬੁੱਝ ਕੇ ਬੇਬੁਨਿਆਦ ਦੋਸ਼ਾਂ ਨੂੰ ਲੀਕ ਕੀਤਾ।

ਇਹ ਵੀ ਪੜ੍ਹੋ: ਅਮਰੀਕੀ ਪਾਬੰਦੀਆਂ 'ਤੇ ਬੋਲਿਆ ਵਿਦੇਸ਼ ਮੰਤਰਾਲਾ;ਭਾਰਤੀ ਕੰਪਨੀਆਂ ਨਹੀਂ ਕਰ ਰਹੀਆਂ ਕਾਨੂੰਨ ਦੀ ਉਲੰਘਣਾ

ਇੱਥੇ ਹਫਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਜਾਇਸਵਾਲ ਨੇ ਕਿਹਾ ਕਿ ਅਜਿਹੀ ਗੈਰ-ਜ਼ਿੰਮੇਵਾਰਾਨਾ ਕਾਰਵਾਈ ਨਾਲ ਦੁਵੱਲੇ ਸਬੰਧਾਂ 'ਤੇ ਗੰਭੀਰ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਭਾਰਤ ਨੇ ਸ਼ੁੱਕਰਵਾਰ ਨੂੰ ਕੈਨੇਡੀਅਨ ਹਾਈ ਕਮਿਸ਼ਨ ਦੇ ਪ੍ਰਤੀਨਿਧੀ ਨੂੰ ਤਲਬ ਕੀਤਾ ਅਤੇ ਗ੍ਰਹਿ ਮੰਤਰੀ ਸ਼ਾਹ ਬਾਰੇ ਕੈਨੇਡੀਅਨ ਉਪ ਮੰਤਰੀ ਦੀਆਂ "ਬੇਤੁਕੀ ਅਤੇ ਬੇਬੁਨਿਆਦ" ਟਿੱਪਣੀਆਂ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ। ਸੰਸਦ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੌਰੀਸਨ ਨੇ ਇਹ ਨਹੀਂ ਦੱਸਿਆ ਸੀ ਕਿ ਕੈਨੇਡਾ ਨੂੰ ਸ਼ਾਹ ਦੀ ਕਥਿਤ ਸ਼ਮੂਲੀਅਤ ਬਾਰੇ ਕਿਵੇਂ ਪਤਾ ਲੱਗਾ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸਾਲ ਪਹਿਲਾਂ ਕਿਹਾ ਸੀ ਕਿ ਓਟਾਵਾ ਕੋਲ ਭਰੋਸੇਯੋਗ ਸਬੂਤ ਹਨ ਕਿ ਜੂਨ 2023 ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਕੈਨੇਡੀਅਨ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਉਥੇ ਹੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਭਾਰਤੀ ਅਧਿਕਾਰੀਆਂ ਨੇ ਲਗਾਤਾਰ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਕੈਨੇਡਾ ਨੇ ਕੋਈ ਸਬੂਤ ਮੁਹੱਈਆ ਕਰਾਇਆ ਹੈ।

ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ ਪੈਨਸਿਲਵੇਨੀਆ ਰਾਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News