UNSC ''ਚ ਮੈਂਬਰਸ਼ਿਪ ਲਈ ਭਾਰਤ ਨੇ ਪੇਸ਼ ਕੀਤੀ ਉਮੀਦਵਾਰੀ

Wednesday, Jul 15, 2026 - 11:02 AM (IST)

UNSC ''ਚ ਮੈਂਬਰਸ਼ਿਪ ਲਈ ਭਾਰਤ ਨੇ ਪੇਸ਼ ਕੀਤੀ ਉਮੀਦਵਾਰੀ

ਨਵੀਂ ਦਿੱਲੀ- ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵਿਚ ਅਸਥਾਈ ਮੈਂਬਰ ਵਜੋਂ ਆਪਣੀ ਉਮੀਦਵਾਰੀ ਪੇਸ਼ ਕਰਦਿਆਂ ਇਕ ਸੁਰੱਖਿਅਤ, ਸਥਿਰ ਅਤੇ ਖ਼ੁਸ਼ਹਾਲ ਵਿਸ਼ਵ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਭਾਰਤ ਨੇ ਕਿਹਾ ਕਿ ਵਿਕਾਸਸ਼ੀਲ ਦੇਸ਼ਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਅਤੇ ਅੰਤਰਰਾਸ਼ਟਰੀ ਸ਼ਾਂਤੀ ਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਵਿਚ ਇਨ੍ਹਾਂ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਢੁੱਕਵੀਂ ਜਗ੍ਹਾ ਦੇਣਾ ਉਸ ਦੀ ਤਰਜੀਹ ਹੋਵੇਗੀ।

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਸਵੇਰੇ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਵਿਚ ਸੁਰੱਖਿਆ ਕੌਂਸਲ ਵਿਚ ਸਾਲ 2028-29 ਦੇ ਕਾਰਜਕਾਲ ਲਈ ਭਾਰਤ ਦੀ ਚੋਣ ਮੁਹਿੰਮ ਦੀ ਅਧਿਕਾਰਤ ਤੌਰ ’ਤੇ ਸ਼ੁਰੂਆਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਨੇ ਭਾਰਤ ਦੇ ‘ਸ਼ਾਂਤੀ’ ਦ੍ਰਿਸ਼ਟੀਕੋਣ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਦਾ ਮਕਸਦ ਨਿਯਮਾਂ, ਵਿਸ਼ਵਾਸ ਅਤੇ ਇਮਾਨਦਾਰੀ ਨਾਲ ਦੁਨੀਆ ਵਿਚ ਸਰਵਪੱਖੀ ਤਰੱਕੀ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ- ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ 'ਤੇ ਕੀਤਾ ਕਬਜ਼ਾ

ਜੈਸ਼ੰਕਰ ਨੇ ਸੋਸ਼ਲ ਮੀਡੀਆ ਪੋਸਟ ’ਚ ਲਿਖਿਆ ਕਿ ਉਨ੍ਹਾਂ ਨੇ ਭਾਰਤ ਦੀ ਦਾਅਵੇਦਾਰੀ ਨੂੰ ਮਜ਼ਬੂਤ ਤਰੀਕੇ ਨਾਲ ਰੱਖਦਿਆਂ ਕਿਹਾ ਕਿ ਵਿਕਾਸਸ਼ੀਲ ਦੇਸ਼ਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਅਤੇ ਅੰਤਰਰਾਸ਼ਟਰੀ ਸ਼ਾਂਤੀ ਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਵਿਚ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਢੁੱਕਵੀਂ ਜਗ੍ਹਾ ਦੇਣਾ ਭਾਰਤ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸਸ਼ੀਲ ਦੇਸ਼ਾਂ ਨੂੰ ਸਾਡੇ ਸਾਂਝੇ ਭਵਿੱਖ ਨੂੰ ਤੈਅ ਕਰਨ ਵਿਚ ਵਧੇਰੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News