2+2 ਵਾਰਤਾ : ਭਾਰਤ-ਅਮਰੀਕਾ ਵਿਚਕਾਰ COMCASA ਸਮਝੌਤੇ 'ਤੇ ਦਸਤਖਤ

Thursday, Sep 06, 2018 - 03:25 PM (IST)

2+2 ਵਾਰਤਾ : ਭਾਰਤ-ਅਮਰੀਕਾ ਵਿਚਕਾਰ COMCASA ਸਮਝੌਤੇ 'ਤੇ ਦਸਤਖਤ

ਵਾਸ਼ਿੰਗਟਨ/ਨਵੀਂ ਦਿੱਲੀ (ਬਿਊਰੋ)— ਭਾਰਤ ਅਤੇ ਅਮਰੀਕਾ ਵਿਚਕਾਰ ਵੀਰਵਾਰ ਨੂੰ ਪਹਿਲੀ 2+2 ਦੋ-ਪੱਖੀ ਵਾਰਤਾ ਸ਼ੁਰੂ ਹੋਈ। ਇਸ ਦੌਰਾਨ ਦੋਹਾਂ ਦੇਸ਼ਾਂ ਨੇ ਰੱਖਿਆ, ਵਪਾਰ ਸਮੇਤ ਕਈ ਹੋਰ ਮੁੱਦਿਆਂ 'ਤੇ ਗੱਲਬਾਤ ਕੀਤੀ। ਵੀਰਵਾਰ ਨੂੰ ਹੋਈ ਇਸ ਚਰਚਾ ਵਿਚ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣੇ ਹਮਰੁਤਬਾ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਗੱਲਬਾਤ ਕੀਤੀ। ਦੋਹਾਂ ਦੇਸ਼ਾਂ ਦੇ ਮੰਤਰੀਆਂ ਵਿਚਕਾਰ ਬੈਠਕ ਦੌਰਾਨ Communications Compatibility and Security Agreement (COMCASA) ਮਤਲਬ ਸੰਚਾਰ ਅਨੁਕੂਲਤਾ ਅਤੇ ਸੁਰੱਖਿਆ ਸਮਝੌਤੇ 'ਤੇ ਦਸਤਖਤ ਕੀਤੇ ਗਏ।

 

ਇਕ ਜੁਆਇੰਟ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਦੋਵੇਂ ਦੇਸ਼ ਭਾਰਤ ਦੇ ਪਰਮਾਣੂ ਸਪਲਾਇਰ ਗਰੁੱਪ (NSG) ਵਿਚ ਆਉਣ ਦੇ ਬਾਅਦ ਅੱਗੇ ਵੱਧ ਕੇ ਕੰਮ ਕਰਨਗੇ। ਅਸੀਂ ਅਮਰੀਕਾ ਦੀ ਅਫਗਾਨਿਸਤਾਨ ਨੀਤੀ ਦਾ ਸਮਰਥਨ ਕਰਦੇ ਹਾਂ। ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਭਾਰਤ ਅਤੇ  ਅਮਰੀਕਾ ਅੱਤਵਾਦ ਵਿਰੁੱਧ ਇਕੱਠੇ ਮਿਲ ਕੇ ਕੰਮ ਕਰਨਗੇ। ਦੋਹਾਂ ਦੇਸ਼ਾਂ ਵਿਚਕਾਰ ਨਵੀਂ ਹੌਟਲਾਈਨ ਜੁੜੇਗੀ। ਬੈਠਕ ਵਿਚ ਪਾਕਿਸਤਾਨ ਅਤੇ ਅੱਤਵਾਦ ਦੇ ਮੁੱਦਿਆਂ 'ਤੇ ਵੀ ਚਰਚਾ ਹੋਈ। ਬੈਠਕ ਦੀ ਸ਼ੁਰੂਆਤ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਸੀ ਕਿ ਸਾਨੂੰ ਉਮੀਦ ਹੈ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਭਵਿੱਖ ਵਿਚ ਮਜ਼ਬੂਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਦੇਵੇਂ ਦੇਸ਼ ਕਈ ਮੁੱਦਿਆਂ 'ਤੇ ਸਹਿਮਤੀ ਨਾਲ ਅੱਗੇ ਵਧੇ ਹਨ।।


Related News