30 ਸਾਲਾਂ ''ਚ ਸਭ ਤੋਂ ਹੇਠਲੇ ਪੱਧਰ ''ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ ''ਤੇ ਭੜਕੇ ਸੰਸਦ ਮੈਂਬਰ
Wednesday, Jul 01, 2026 - 10:31 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਕਾਂਗਰਸਮੈਨ ਰੋ ਖੰਨਾ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦੇ ਸਬੰਧ ਪਿਛਲੇ 30 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਹਨ। ਉਨ੍ਹਾਂ ਇਸ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡੈਮੋਕ੍ਰੇਟ ਸੰਸਦ ਮੈਂਬਰ ਨੇ ਵਾਸ਼ਿੰਗਟਨ, ਡੀ.ਸੀ. ਵਿਚ ਅਮਰੀਕਾ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ ਲੀਡਰਸ਼ਿਪ ਸਮਿਟ 2026 ਵਿਚ ਟਰੰਪ ਦੀ ਵਿਦੇਸ਼ ਨੀਤੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਦਲੀਲ ਦਿੱਤੀ ਕਿ ਇਰਾਨ ਖ਼ਿਲਾਫ਼ ਟਰੰਪ ਪ੍ਰਸ਼ਾਸਨ ਦੀ ਹਮਲਾਵਰਤਾ ਨੇ ਭਾਰਤ ਨੂੰ ਸਿੱਧੇ ਤੌਰ ’ਤੇ ਨੁਕਸਾਨ ਪਹੁੰਚਾਇਆ ਹੈ।
ਰੋ ਖੰਨਾ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੀ ਗੱਲ ’ਤੇ ਯਕੀਨ ਨਾ ਹੋਵੇ ਤਾਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਇਸ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ। ਅਮਰੀਕੀ ਸੰਸਦ ਮੈਂਬਰ ਨੇ ਇਰਾਨ ’ਤੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਅਤੇ ਇਸ ਨੂੰ ਰਵਾਇਤੀ ਸਹਿਯੋਗੀਆਂ ਤੋਂ ਸਲਾਹ ਲਏ ਬਿਨਾਂ ਸ਼ੁਰੂ ਕੀਤੀ ਗਈ ਇਕਪਾਸੜ ਜੰਗ ਦੱਸਿਆ।
ਇਹ ਵੀ ਪੜ੍ਹੋ- ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ ਸੱਦਣੇ ਪਏ ਵਾਪਸ
ਅਮਰੀਕੀ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਭਾਈਵਾਲਾਂ-ਯੂਰਪ, ਕੈਨੇਡਾ ਜਾਂ ਭਾਰਤ ਤੋਂ ਸਲਾਹ ਲਏ ਬਿਨਾਂ ਇਕਪਾਸੜ ਜੰਗ ਕੀਤੀ। ਇਸ ਨੇ ਦੁਨੀਆ ਵਿਚ ਗੜਬੜੀ ਪੈਦਾ ਕੀਤੀ ਅਤੇ ਸਾਡੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਟੈਰਿਫ਼ ਵਿਵਾਦ ਨੂੰ ਤਰਕਹੀਣ ਦੱਸਿਆ ਅਤੇ ਚੀਨ ਵਿਚ ਭਾਰਤੀ ਰਾਜਦੂਤ ਦੇ ਨਾਲ ਇਕ ਮੁਲਾਕਾਤ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ- 5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ ਕਰ'ਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
