ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good News ! ਵੀਜ਼ਾ ਪ੍ਰਕਿਰਿਆ ਨੂੰ ਆਸਾਨ ਕਰਨ ਲਈ...
Thursday, Nov 12, 2026 - 09:35 AM (IST)
ਨਵੀਂ ਦਿੱਲੀ- ਇਕ ਪਾਸੇ ਜਦੋਂ ਅਮਰੀਕਾ-ਕੈਨੇਡਾ ਵਰਗੇ ਦੇਸ਼ ਆਪਣੀ ਵੀਜ਼ਾ ਪ੍ਰਕਿਰਿਆ ਨੂੰ ਹੋਰ ਸਖ਼ਤ ਕਰ ਰਹੇ ਹਨ, ਉੱਥੇ ਹੀ ਭਾਰਤ ਨੇ ਵਿਦੇਸ਼ੀ ਨਾਗਰਿਕਾਂ ਲਈ ਇਹ ਪ੍ਰਕਿਰਿਆ ਹੋਰ ਆਸਾਨ ਕਰ ਦਿੱਤੀ ਹੈ।
ਕੇਂਦਰ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੇ ਉਦੇਸ਼ ਨਾਲ ਮੁੱਖ ਭਾਰਤੀ ਵੀਜ਼ਾ ਸ਼੍ਰੇਣੀਆਂ ਦੀ ਗਿਣਤੀ 13 ਤੋਂ ਘਟਾ ਕੇ 9 ਅਤੇ ਉਪ-ਸ਼੍ਰੇਣੀਆਂ ਦੀ ਗਿਣਤੀ 49 ਤੋਂ ਘਟਾ ਕੇ 23 ਕਰ ਦਿੱਤੀ ਹੈ। ਇਸ ਦੇ ਨਾਲ ਹੀ ਵੀਜ਼ਾ ਅਰਜ਼ੀ ਫਾਰਮ ਵਿਚ ਭਰੇ ਜਾਣ ਵਾਲੇ ਵੇਰਵਿਆਂ ਦੀ ਗਿਣਤੀ ਵਿਚ ਵੀ 65 ਤੋਂ 70 ਫੀਸਦੀ ਤੱਕ ਦੀ ਕਟੌਤੀ ਕੀਤੀ ਗਈ ਹੈ।
ਗ੍ਰਹਿ ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਵੀਜ਼ਾ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਇਕਸਾਰ ਬਣਾਉਣਾ ਅਤੇ ਭਾਰਤ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਢਾਲਣਾ ਹੈ।
ਇਹ ਵੀ ਪੜ੍ਹੋ- ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ ਸਣੇ ਛੱਡਿਆ ਘਰ, ਆਰਮੀ ਬੇਸ 'ਤੇ ਹੋਏ ਸ਼ਿਫਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
