ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਜਹਾਜ਼ ''ਤੇ ਸਵਾਰ 7 ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ: ਭਾਰਤ
Thursday, Jan 13, 2022 - 05:30 PM (IST)
ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਅਰਬ ਅਮੀਰਾਤ ਦੇ ਝੰਡੇ ਵਾਲੇ ਕਾਰਗੋ ਜਹਾਜ਼ 'ਤੇ ਸਵਾਰ 7 ਭਾਰਤੀ ਨਾਗਰਿਕਾਂ ਦੀ ਸੁਰੱਖਿਆ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਭਾਰਤ ਨੇ ਚਾਲਕ ਦਲ ਅਤੇ ਜਹਾਜ਼ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਜਹਾਜ਼ ਨੂੰ ਹੂਤੀ ਬਾਗੀਆਂ ਨੇ ਬੰਧਕ ਬਣਾ ਲਿਆ ਹੈ। ਯਮਨ ਦੇ ਹੂਤੀ ਬਾਗੀਆਂ ਨੇ 2 ਜਨਵਰੀ ਨੂੰ ਹੋਦੀਦਾ ਬੰਦਰਗਾਹ 'ਤੇ 'ਰਵਾਬੀ' ਨਾਮ ਦੇ ਜਹਾਜ਼ ਨੂੰ ਬੰਧਕ ਬਣਾ ਲਿਆ ਸੀ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੁਮੂਰਤੀ ਨੇ ਕਿਹਾ, 'ਅਸੀਂ ਯਮਨ ਵਿਚ ਫੌਜੀ ਕਾਰਵਾਈਆਂ ਦੇ ਲਗਾਤਾਰ ਤੇਜ਼ ਹੋਣ ਤੋਂ ਚਿੰਤਤ ਹਾਂ। ਸਨਾ, ਮਾਰੀਬ ਅਤੇ ਸ਼ਾਬਵਾ ਵਿਚ ਪਿਛਲੇ ਕੁਝ ਸਾਲਾਂ ਵਿਚ ਭਿਆਨਕ ਝੜਪਾਂ ਸ਼ਾਂਤੀ ਦੀਆਂ ਸੰਭਾਵਨਾਵਾਂ ਨੂੰ ਕਮਜ਼ੋਰ ਕਰ ਰਹੀਆਂ ਹਨ।'
ਇਹ ਵੀ ਪੜ੍ਹੋ: ਅਮਰੀਕਾ ’ਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਡਰਾਈਵਰ ਦਾ ਬਿਆਨ ਆਇਆ ਸਾਹਮਣੇ
ਬੁੱਧਵਾਰ ਨੂੰ ਯਮਨ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਤਿਰੁਮੂਰਤੀ ਨੇ ਚਿੰਤਾ ਜ਼ਾਹਰ ਕੀਤੀ ਕਿ ਇਸ ਮਹੀਨੇ ਦੇ ਸ਼ੁਰੂ ਵਿਚ ਹੋਦੀਦਾ ਤੱਟ ਤੋਂ ਯੂ.ਏ.ਈ. ਦੇ 'ਰਵਾਬੀ' ਜਹਾਜ਼ ਨੂੰ ਬੰਧਕ ਬਣਾਉਣ ਤੋਂ ਪਹਿਲਾਂ ਤੋਂ ਚੱਲ ਰਿਹਾ ਤਣਾਅ ਹੋਰ ਵਧੇਗਾ। ਤਿਰੁਮੂਰਤੀ ਨੇ ਕਿਹਾ, 'ਅਸੀਂ ਇਸ ਕੰਮ 'ਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹਾਂ ਜਿਸ ਨੇ ਖੇਤਰ ਦੀ ਸਮੁੰਦਰੀ ਸੁਰੱਖਿਆ ਨੂੰ ਖ਼ਤਰੇ 'ਚ ਪਾ ਦਿੱਤਾ ਹੈ। ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਵਿਚ 7 ਭਾਰਤੀ ਨਾਗਰਿਕ ਵੀ ਸ਼ਾਮਲ ਹਨ ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਲੈ ਕੇ ਬਹੁਤ ਚਿੰਤਤ ਹਾਂ।' ਹੂਤੀ ਬਾਗੀਆਂ ਨੂੰ ਚਾਲਕ ਦਲ ਦੇ ਮੈਂਬਰਾਂ ਅਤੇ ਜਹਾਜ਼ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕਰਦੇ ਹੋਏ ਤਿਰੁਮੂਰਤੀ ਨੇ ਕਿਹਾ ਕਿ ਹੂਤੀ 'ਤੇ ਚਾਲਕ ਦਲ ਦੇ ਮੈਂਬਰਾਂ ਦੀ ਰਿਹਾਈ ਤੱਕ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ 7 ਮਹੀਨਿਆਂ ਦੇ ਬੱਚੇ ਉੱਤੇ ਕੇਸ ਦਰਜ, SHO ਸਸਪੈਂਡ
ਵਿਦੇਸ਼ ਮੰਤਰਾਲਾ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਯਮਨ ਵਿਚ ਹੋਦੀਦਾ ਬੰਦਰਗਾਹ ਨੇੜੇ ਹੂਤੀਆਂ ਵੱਲੋਂ ਕਬਜ਼ੇ ਵਿਚ ਲਏ ਗਏ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਝੰਡੇ ਵਾਲੇ ਕਾਰਗੋ ਜਹਾਜ਼ 'ਤੇ ਸਵਾਰ ਸਾਰੇ 7 ਭਾਰਤੀ ਸੁਰੱਖਿਅਤ ਹਨ ਅਤੇ ਸਰਕਾਰ ਉਨ੍ਹਾਂ ਦੀ ਜਲਦੀ ਰਿਹਾਈ ਲਈ ਸਾਰੇ ਯਤਨ ਕਰ ਰਹੀ ਹੈ। ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ 2 ਜਨਵਰੀ ਨੂੰ ਯੂ.ਏ.ਈ. ਦੇ ਝੰਡੇ ਵਾਲੇ ਸਮੁੰਦਰੀ ਜਹਾਜ਼ ਰਵਾਬੀ 'ਤੇ ਹੂਤੀ ਦੇ ਕਬਜ਼ੇ ਤੋਂ ਬਾਅਦ ਦੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਬ੍ਰਿਟੇਨ, ਅਮਰੀਕਾ ਅਤੇ ਚੀਨ ਨੇ ਵੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ 'ਚ ਜਹਾਜ਼ ਨੂੰ ਬੰਧਕ ਬਣਾਏ ਜਾਣ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਭਾਰਤ ਨੇ ਸਾਊਦੀ ਅਰਬ ਵਿਚ ਨਾਗਰਿਕਾਂ ਢਾਂਚਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਰਹੱਦ ਪਾਰ ਤੋਂ ਲਗਾਤਾਰ ਹੋ ਰਹੇ ਹਮਲਿਆਂ ਦੀ ਵੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ: ਬੋਰਿਸ ਜਾਨਸਨ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਲਈ ਵਧਿਆ ਦਬਾਅ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।