ਸ਼ੇਖ ਹਸੀਨਾ ਦੀ ਮਦਦ ਕਰੇਗਾ ਭਾਰਤ, ਬੰਗਲਾਦੇਸ਼ੀ ਫ਼ੌਜ ਦੇ ਸੰਪਰਕ 'ਚ
Tuesday, Aug 06, 2024 - 01:02 PM (IST)
ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਸਰਬ ਪਾਰਟੀ ਬੈਠਕ ਵਿਚ ਨੇਤਾਵਾਂ ਨੂੰ ਸੂਚਿਤ ਕੀਤਾ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿੰਦੇ ਹੋਏ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਬੰਗਲਾਦੇਸ਼ 'ਚ ਰਾਖਵਾਂਕਰਨ ਵਿਰੋਧੀ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਹਸੀਨਾ ਦੇ ਅਚਾਨਕ ਅਸਤੀਫ਼ਾ ਦੇਣ ਅਤੇ ਦੇਸ਼ ਛੱਡਣ ਨਾਲ ਉੱਥੇ ਅਰਾਜਕਤਾ ਦੀ ਸਥਿਤੀ ਪੈਦਾ ਹੋ ਗਈ ਹੈ। ਹਸੀਨਾ ਸੋਮਵਾਰ ਰਾਤ ਬੰਗਲਾਦੇਸ਼ ਹਵਾਈ ਸੈਨਾ ਦੇ ਸੀ-130ਜੇ ਫ਼ੌਜ ਜਹਾਜ਼ ਰਾਹੀਂ ਭਾਰਤ ਪਹੁੰਚੀ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੰਡਨ ਜਾਣ ਦੀ ਯੋਜਨਾ ਬਣਾ ਰਿਹਾ ਹੈ। ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਸੰਸਦ ਭਵਨ 'ਚ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਜਾਣਕਾਰੀ ਦਿੰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ 'ਚ ਮੌਜੂਦ 10,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੰਗਲਾਦੇਸ਼ ਫੌਜ ਦੇ ਸੰਪਰਕ 'ਚ ਹੈ।
ਬੈਠਕ ਤੋਂ ਬਾਅਦ ਵਿਦੇਸ਼ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ,''ਅੱਜ ਸੰਸਦ 'ਚ ਸਰਬ ਪਾਰਟੀ ਬੈਠਕ 'ਚ ਬੰਗਲਾਦੇਸ਼ ਦੇ ਹਾਲੀਆ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਮੈਂ ਇਸ ਸਮੇਂ ਦੌਰਾਨ ਦਿਖਾਏ ਗਏ ਸਰਬਸੰਮਤੀ ਨਾਲ ਸਮਰਥਨ ਅਤੇ ਤਾਲਮੇਲ ਲਈ ਸਾਰੀਆਂ ਪਾਰਟੀਆਂ ਦੀ ਸ਼ਲਾਘਾ ਕਰਦਾ ਹਾਂ।'' ਕਾਂਗਰਸ ਨੇਤਾ ਕਾਰਤੀ ਚਿਦਾਂਬਰਮ ਨੇ ਕਿਹਾ ਕਿ ਸਰਬ ਪਾਰਟੀ ਬੈਠਕ 'ਚ ਸਰਕਾਰ ਨੇ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ,"ਜਿੱਥੋਂ ਤੱਕ ਰਾਸ਼ਟਰੀ ਸੁਰੱਖਿਆ ਅਤੇ ਰਾਸ਼ਟਰੀ ਹਿੱਤਾਂ ਦਾ ਸਵਾਲ ਹੈ, ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਸਰਕਾਰ ਦੇ ਨਾਲ ਹੈ।" ਹਾਲਾਂਕਿ ਕਾਰਤੀ ਬੈਠਕ 'ਚ ਮੌਜੂਦ ਨਹੀਂ ਸਨ। ਸਰਬ ਪਾਰਟੀ ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਦੇ ਆਗੂ ਟੀਆਰ ਬਾਲੂ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਆਗੂ ਸੁਪ੍ਰੀਆ ਸੁਲੇ ਅਤੇ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8