ਭਾਰਤ ਨੂੰ ''ਰਤਨ ਟਾਟਾ'' ਬਹੁਤ ਯਾਦ ਆਉਣਗੇ
Thursday, Oct 10, 2024 - 12:34 PM (IST)
ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਭਾਰਤ ਦੇ ਸਭ ਤੋਂ ਵੱਡੇ ਸਮੂਹ ਟਾਟਾ ਸੰਸ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ ਰਾਤ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਧਨਖੜ ਨੇ ਟਾਟਾ ਨੂੰ ਭਾਰਤੀ ਉਦਯੋਗ ਜਗਤ ਦੀ ਇਕ ਮਹਾਨ ਸ਼ਖਸੀਅਤ ਦੱਸਿਆ। ਉਨ੍ਹਾਂ ਨੇ ਕਿਹਾ ਕਿ ਆਤਮਨਿਰਭਰ ਭਾਰਤ ਦੇ ਨਿਰਮਾਣ ਵਿਚ ਟਾਟਾ ਦਾ ਯੋਗਦਾਨ ਦੇਸ਼ ਅਤੇ ਵਿਦੇਸ਼ਾਂ ਦੇ ਉੱਦਮੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ।
ਉਪ ਰਾਸ਼ਟਰਪਤੀ ਸਕੱਤਰੇਤ ਨੇ ਧਨਖੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਕਿ ਭਾਰਤ ਨੇ ਇਕ ਮਹਾਨ ਉਦਯੋਗਪਤੀ ਅਤੇ ਪਰਉਪਕਾਰੀ ਵਿਅਕਤੀ ਨੂੰ ਗੁਆ ਦਿੱਤਾ ਹੈ, ਜਿਸ ਨੇ ਨਾ ਸਿਰਫ ਭਾਰਤੀ ਉਦਯੋਗ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਨਿਰਸਵਾਰਥ ਸੇਵਾ ਅਤੇ ਉਦਾਰਤਾ ਨਾਲ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ- ਰਤਨ ਟਾਟਾ ਦੀ ਸਾਦਗੀ, ਦੂਰਅੰਦੇਸ਼ੀ ਅਤੇ ਸੇਵਾ ਦੀ ਭਾਵਨਾ ਯੁਗਾਂ ਤੱਕ ਪ੍ਰੇਰਨਾ ਸਰੋਤ ਬਣੀ ਰਹੇਗੀ। ਉਨ੍ਹਾਂ ਦਾ ਦਿਹਾਂਤ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਰਤਨ ਟਾਟਾ ਨੂੰ 'ਕੀਮਤੀ ਰਤਨ' ਦੱਸਿਆ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਦੂਰਅੰਦੇਸ਼ੀ ਲੀਡਰਸ਼ਿਪ ਦਾ ਇਕ ਯੁੱਗ ਖਤਮ ਹੋ ਗਿਆ ਹੈ। "ਟਾਟਾ ਦਾ ਦਿਹਾਂਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਨਾ ਸਿਰਫ਼ ਉਦਯੋਗਾਂ ਨੂੰ ਬਦਲਿਆ ਸਗੋਂ ਭਾਰਤ ਨੂੰ ਨਵੀਨਤਾ ਅਤੇ ਉੱਤਮਤਾ ਦੇ ਵਿਸ਼ਵ ਸਿਖਰ 'ਤੇ ਵੀ ਪਹੁੰਚਾਇਆ।