ਭਾਰਤ ਤੋਂ ਹੁਣ ਗੁਆਂਢੀ ਦੇਸ਼ ਬੰਗਲਾਦੇਸ਼ ਨੂੰ ਵੀ ਕੀਤਾ ਜਾਵੇਗਾ ਕਾਜੂ ਦਾ ਨਿਰਯਾਤ

11/28/2023 5:36:25 PM

ਨਵੀਂ ਦਿੱਲੀ (ਭਾਸ਼ਾ) - ਭਾਰਤ ਤੋਂ ਕਾਜੂ ਦਾ ਨਿਰਯਾਤ ਹੁਣ ਗੁਆਂਢੀ ਦੇਸ਼ ਬੰਗਲਾਦੇਸ਼ ਨੂੰ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਵਣਜ ਅਤੇ ਉਦਯੋਗ ਮੰਤਰਾਲੇ ਵਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਇਕ ਬਿਆਨ 'ਚ ਦਿੱਤੀ ਗਈ ਹੈ। ਵਣਜ ਮੰਤਰਾਲੇ ਦੀ ਇਕ ਰੀਲੀਜ਼ 'ਚ ਕਿਹਾ ਗਿਆ ਹੈ ਕਿ 23 ਨਵੰਬਰ ਨੂੰ ਰਾਸ਼ਟਰੀ ਕਾਜੂ ਦਿਵਸ 'ਤੇ ਬੰਗਲਾਦੇਸ਼ ਦੇ ਨਾਲ-ਨਾਲ ਕਤਰ, ਮਲੇਸ਼ੀਆਂ ਅਤੇ ਅਮਰੀਕਾ ਲਈ ਕਾਜੂ ਦੀ ਖੇਪ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 

ਇਹ ਵੀ ਪੜ੍ਹੋ - SC ਦੀ ਸੁਣਵਾਈ ਤੋਂ ਬਾਅਦ ਅਡਾਨੀ ਦੇ ਸ਼ੇਅਰਾਂ 'ਚ ਤੂਫ਼ਾਨੀ ਵਾਧਾ, 20 ਫ਼ੀਸਦੀ ਤੱਕ ਚੜ੍ਹੇ

ਰੀਲੀਜ਼ ਦੇ ਅਨੁਸਾਰ ਬੰਗਲਾਦੇਸ਼ ਨੂੰ ਓਡੀਸ਼ਾ ਤੋਂ ਕਾਜੂ ਦੀ ਪਹਿਲੀ ਖੇਪ ਮਿਲ ਰਹੀ ਹੈ। ਕਾਜੂ ਦਾ ਨਿਰਯਾਤ ਵਣਜ ਮੰਤਰਾਲੇ ਦੀ ਇੱਕ ਏਜੰਸੀ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਡਿਵੈਲਪਮੈਂਟ ਅਥਾਰਟੀ (ਏਪੀਈਡੀਏ) ਦੁਆਰਾ ਪ੍ਰਦਾਨ ਕੀਤੀਆਂ ਗਈਆਂ ਨਿਰਯਾਤ ਸਹੂਲਤਾਂ ਦੇ ਤਹਿਤ ਕੀਤਾ ਗਿਆ ਸੀ। ਮੰਤਰਾਲੇ ਨੇ ਕਿਹਾ ਹੈ ਕਿ ਇਸ ਕੰਮ ਵਿੱਚ ਏਪੀਈਡੀਏ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਪਹਿਲੀ ਵਾਰ ਭਾਰਤ ਤੋਂ ਬੰਗਲਾਦੇਸ਼ ਵਿੱਚ ਕਾਜੂ ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ - ਦੁਨੀਆ ਦੀਆਂ 20 ਚੋਟੀ ਦੀਆਂ ਕੰਪਨੀਆਂ ਦੀ ਕਮਾਨ ਭਾਰਤੀਆਂ ਦੇ ਹੱਥ, ਵੇਖੋ ਸੂਚੀ 'ਚ ਕਿਸ-ਕਿਸ ਦਾ ਨਾਂ ਹੈ ਸ਼ਾਮਲ

ਆਈਵਰੀ ਕੋਸਟ ਤੋਂ ਬਾਅਦ ਭਾਰਤ ਕਾਜੂ ਦਾ ਦੂਜਾ ਸਭ ਤੋਂ ਵੱਡਾ ਬਰਾਮਦਕਾਰ ਹੈ। ਕਾਜੂ ਦੇ ਨਿਰਯਾਤ ਬਾਜ਼ਾਰ ਵਿੱਚ ਭਾਰਤ ਦੀ ਹਿੱਸੇਦਾਰੀ 15 ਫ਼ੀਸਦੀ ਤੋਂ ਵੱਧ ਹੈ। ਇਸ ਤੋਂ ਬਾਅਦ ਬਰਾਮਦ ਵਿੱਚ ਵੀਅਤਨਾਮ ਪਹਿਲੇ ਨੰਬਰ 'ਤੇ ਹੈ। ਵਿਦੇਸ਼ੀ ਬਾਜ਼ਾਰਾਂ ਵਿੱਚ ਭਾਰਤੀ ਕਾਜੂ ਯੂਏਈ, ਨੀਦਰਲੈਂਡ, ਜਾਪਾਨ ਅਤੇ ਸਾਊਦੀ ਅਰਬ ਵਿੱਚ ਸਭ ਤੋਂ ਵੱਧ ਵਿਕਦਾ ਹੈ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਉੜੀਸਾ, ਕਰਨਾਟਕ ਅਤੇ ਤਾਮਿਲਨਾਡੂ ਕਾਜੂ ਦੇ ਪ੍ਰਮੁੱਖ ਉਤਪਾਦਕ ਰਾਜ ਹਨ। APEDA ਕਾਜੂ ਦੇ ਨਿਰਯਾਤ ਲਈ ਨਵੇਂ ਬਾਜ਼ਾਰਾਂ ਦੀ ਖੋਜ ਕਰ ਰਿਹਾ ਹੈ।

ਇਹ ਵੀ ਪੜ੍ਹੋ - ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਜਿੱਤਿਆ ਦਿਲ, ਕੰਪਨੀਆਂ ਵਿਚਾਲੇ ਲੱਗੀ ਦੌੜ, ਜਾਣੋ ਇਕ ਡੀਲ ਦੀ ਫ਼ੀਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News