ਭਾਰਤ ਜਲਦ ਬਣੇਗਾ 5 ਟ੍ਰਿਲੀਅਨ ਡਾਲਰ ਵਾਲੀ Economy: BRICS ਬਿਜ਼ਨੈੱਸ ਫੋਰਮ 'ਚ ਬੋਲੇ PM ਮੋਦੀ

Wednesday, Aug 23, 2023 - 05:14 AM (IST)

ਭਾਰਤ ਜਲਦ ਬਣੇਗਾ 5 ਟ੍ਰਿਲੀਅਨ ਡਾਲਰ ਵਾਲੀ Economy: BRICS ਬਿਜ਼ਨੈੱਸ ਫੋਰਮ 'ਚ ਬੋਲੇ PM ਮੋਦੀ

ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਆਉਣ ਵਾਲੇ ਸਾਲਾਂ 'ਚ ਭਾਰਤ ਪੂਰੀ ਦੁਨੀਆ ਦਾ ਵਿਕਾਸ ਇੰਜਣ ਬਣ ਜਾਵੇਗਾ। ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ 'ਮਿਸ਼ਨ' ਦੇ ਰੂਪ ਵਿੱਚ ਸੁਧਾਰਾਂ ਨੂੰ ਅੱਗੇ ਵਧਾਇਆ ਹੈ, ਜਿਸ ਨਾਲ ਦੇਸ਼ ਵਿੱਚ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਹੋਇਆ ਹੈ। ਇੱਥੇ ਬ੍ਰਿਕਸ ‘ਬਿਜ਼ਨੈੱਸ ਫੋਰਮ ਲੀਡਰਸ ਡਾਇਲਾਗ’ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਭਾਰਤ ਜਲਦ ਹੀ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣ ਜਾਵੇਗਾ।

ਇਹ ਵੀ ਪੜ੍ਹੋ : ਦੱਖਣੀ ਅਫ਼ਰੀਕਾ 'ਚ ਬਣ ਰਿਹੈ ਸਭ ਤੋਂ ਵੱਡਾ ਮੰਦਰ, PM ਮੋਦੀ ਦੇ ਸਾਹਮਣੇ ਹੋਵੇਗੀ 3D ਪ੍ਰੈਜ਼ੈਂਟੇਸ਼ਨ

ਉਨ੍ਹਾਂ ਕਿਹਾ ਕਿ ਭਾਰਤ ਕੋਲ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਹੈ ਅਤੇ ਇਸ ਵਿੱਚ 100 ਤੋਂ ਵੱਧ ਯੂਨੀਕੋਰਨ ਹਨ। ਇਕ ਅਰਬ ਡਾਲਰ ਤੋਂ ਵੱਧ ਦੀ ਆਮਦਨ ਵਾਲੇ ਸਟਾਰਟਅੱਪ ਯੂਨੀਕੋਰਨ ਦੀ ਸ਼੍ਰੇਣੀ ਵਿੱਚ ਆਉਂਦੇ ਹਨ। ਪ੍ਰਧਾਨ ਮੰਤਰੀ ਮੋਦੀ ਇਸ ਸਮੇਂ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣ ਲਈ ਦੱਖਣੀ ਅਫ਼ਰੀਕਾ ਦੇ ਦੌਰੇ 'ਤੇ ਹਨ। ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਦੇ ਮੈਂਬਰ ਸਮੂਹ ਬ੍ਰਿਕਸ ਦਾ 2019 ਤੋਂ ਬਾਅਦ ਇਹ ਪਹਿਲਾ ਸਿਖਰ ਸੰਮੇਲਨ ਹੈ, ਜਿਸ ਵਿੱਚ ਸਾਰੇ ਨੇਤਾ ਵਿਅਕਤੀਗਤ ਤੌਰ 'ਤੇ ਸ਼ਾਮਲ ਹੋ ਰਹੇ ਹਨ। ਕੋਵਿਡ-19 ਮਹਾਮਾਰੀ ਕਾਰਨ 2020 ਤੋਂ ਬ੍ਰਿਕਸ ਸੰਮੇਲਨ ਆਨਲਾਈਨ ਆਯੋਜਿਤ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪਾਕਿਸਤਾਨ : 900 ਫੁੱਟ ਦੀ ਉਚਾਈ 'ਤੇ ਟੁੱਟੀ ਚੇਅਰ ਲਿਫਟ ਦੀ ਤਾਰ, 6 ਬੱਚਿਆਂ ਸਮੇਤ 8 ਲੋਕ ਹਵਾ 'ਚ ਲਟਕੇ

PunjabKesari

ਉਨ੍ਹਾਂ ਕਿਹਾ ਕਿ ਭਾਰਤ ਆਉਣ ਵਾਲੇ ਦਿਨਾਂ ਵਿੱਚ ਵਿਸ਼ਵ ਦਾ ਗ੍ਰੋਥ ਇੰਜਣ ਹੋਵੇਗਾ ਅਤੇ ਅਜਿਹਾ ਇਸ ਲਈ ਹੈ ਕਿਉਂਕਿ ਭਾਰਤ ਨੇ ਬਿਪਤਾ ਅਤੇ ਮੁਸ਼ਕਿਲਾਂ ਦੇ ਸਮੇਂ ਨੂੰ ਆਰਥਿਕ ਸੁਧਾਰ ਦੇ ਮੌਕਿਆਂ ਵਿੱਚ ਬਦਲ ਦਿੱਤਾ ਹੈ। ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਅੱਜ ਭਾਰਤ ਵਿੱਚ ਕਰੋੜਾਂ ਲੋਕਾਂ ਨੂੰ ਇਕ ਕਲਿੱਕ ਨਾਲ ਸਿੱਧਾ ਲਾਭ ਪਹੁੰਚਾਇਆ ਜਾਂਦਾ ਹੈ, ਇਸ ਨਾਲ ਸੇਵਾ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਵਧੀ ਹੈ। ਬ੍ਰਿਕਸ ਬਿਜ਼ਨੈੱਸ ਫੋਰਮ ਨੂੰ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਲੋਕਾਂ ਦੀ ਆਮਦਨ ਲਗਭਗ 3 ਗੁਣਾ ਵਧੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਾਰਤ ਦੇ ਆਰਥਿਕ ਵਿਕਾਸ ਵਿੱਚ ਔਰਤਾਂ ਦੀ ਮਜ਼ਬੂਤ ਹਿੱਸੇਦਾਰੀ ਰਹੀ ਹੈ।

ਇਹ ਵੀ ਪੜ੍ਹੋ : ਹੜ੍ਹਾਂ ਵਿਚਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ

ਪੀਐੱਮ ਮੋਦੀ ਨੇ ਮੰਗਲਵਾਰ ਨੂੰ 'ਬ੍ਰਿਕਸ ਬਿਜ਼ਨੈੱਸ ਫੋਰਮ ਲੀਡਰਸ' ਸੰਵਾਦ ਤੋਂ ਪਹਿਲਾਂ ਇੱਥੇ ਨਿਰਮਾਣ ਅਧੀਨ ਸਵਾਮੀ ਨਾਰਾਇਣ ਮੰਦਰ ਦੇ ਮਾਡਲ ਦਾ ਨਿਰੀਖਣ ਕੀਤਾ। ਜੋਹਾਨਸਬਰਗ ਦੇ ਉੱਤਰੀ ਰਾਈਡਿੰਗ 'ਚ ਸਥਿਤ ਇਹ ਮੰਦਰ 2017 ਤੋਂ ਨਿਰਮਾਣ ਅਧੀਨ ਹੈ ਅਤੇ ਅਗਲੇ ਸਾਲ ਤੱਕ ਪੂਰਾ ਹੋਣ ਦੀ ਉਮੀਦ ਹੈ। ਬ੍ਰਿਕਸ ਬਿਜ਼ਨੈੱਸ ਫੋਰਮ ਦੇ ਨੇਤਾਵਾਂ ਦੇ ਸੰਵਾਦ ਤੋਂ ਪਹਿਲਾਂ ਇਕ ਕਮਿਊਨਿਟੀ ਪ੍ਰੋਗਰਾਮ ਵਿੱਚ ਹਿੱਸਾ ਲੈਂਦਿਆਂ ਮੋਦੀ ਨੇ ਮਾਡਲ ਮੰਦਰ ਦਾ ਦੌਰਾ ਕੀਤਾ। ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਵੀ ਅਜਿਹਾ ਹੀ ਮੰਦਰ ਹੋਵੇਗਾ, ਜੋ ਪੂਰੀ ਤਰ੍ਹਾਂ ਪੱਥਰਾਂ ਦਾ ਬਣਿਆ ਹੋਵੇਗਾ ਅਤੇ ਇਸ ਵਿੱਚ ਕਲਾਸਰੂਮ ਅਤੇ ਇਕ ਕਲੀਨਿਕ ਵੀ ਹੋਵੇਗਾ।

ਇਹ ਵੀ ਪੜ੍ਹੋ : ਅਫ਼ਰੀਕਾ ਦੇ ਇਸ ਦੇਸ਼ 'ਚ ਹਮਲਾਵਰਾਂ ਵੱਲੋਂ ਕੀਤੀ ਅੰਨ੍ਹੇਵਾਹ ਗੋਲ਼ੀਬਾਰੀ 'ਚ 23 ਲੋਕਾਂ ਦੀ ਮੌਤ, 12 ਜ਼ਖ਼ਮੀ

PunjabKesari

ਇਸ ਤੋਂ ਪਹਿਲਾਂ ਪ੍ਰਿਟੋਰੀਆ ਹਿੰਦੂ ਸੇਵਾ ਸਮਾਜ ਅਤੇ ਸਵਾਮੀ ਨਾਰਾਇਣ ਸੰਸਥਾ ਦੀ ਸਥਾਨਕ ਇਕਾਈ ਦੇ ਮੈਂਬਰਾਂ ਨੇ ਪ੍ਰਿਟੋਰੀਆ ਦੇ ਵਾਟਰਲੂ ਏਅਰ ਫੋਰਸ ਬੇਸ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। 14.5 ਏਕੜ 'ਚ ਬਣੇ ਸਵਾਮੀ ਨਾਰਾਇਣ ਮੰਦਰ ਵਿੱਚ 34,000 ਵਰਗ ਮੀਟਰ ਦਾ ਸੱਭਿਆਚਾਰਕ ਕੇਂਦਰ, 3,000 ਦੇ ਬੈਠਣ ਲਈ ਇਕ ਆਡੀਟੋਰੀਅਮ, 2,000 ਲਈ ਇਕ ਬੈਂਕੁਏਟ ਹਾਲ, ਇਕ ਖੋਜ ਸੰਸਥਾ, ਕਲਾਸਰੂਮ, ਪ੍ਰਦਰਸ਼ਨੀਆਂ ਅਤੇ ਮਨੋਰੰਜਨ ਕੇਂਦਰ ਵੀ ਹੋਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News