8 ਸਾਬਕਾ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਦਾ ਮਾਮਲਾ, ਕਤਰ ਦੀ ਅਦਾਲਤ ਦੇ ਫ਼ੈਸਲੇ ਦੀ ਕਾਪੀ ਅਜੇ ਭਾਰਤ ਨੂੰ ਨਹੀਂ ਮਿਲੀ

10/28/2023 8:34:11 AM

ਨਵੀਂ ਦਿੱਲੀ (ਭਾਸ਼ਾ)- ਕਤਰ ਦੀ ਇਕ ਅਦਾਲਤ ਵਲੋਂ ਭਾਰਤੀ ਜਲ ਸੈਨਾ ਦੇ 8 ਸਾਬਕਾ ਮੁਲਾਜ਼ਮਾਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਇਕ ਦਿਨ ਬਾਅਦ ਭਾਰਤ ਇਸ ਫ਼ੈਸਲੇ ਖ਼ਿਲਾਫ ਅਪੀਲ ਕਰਨ ਸਮੇਤ ਕਈ ਵਿਕਲਪਾਂ ’ਤੇ ਵਿਚਾਰ ਕਰ ਰਿਹਾ ਹੈ। ਪਤਾ ਲੱਗਾ ਹੈ ਕਿ ਭਾਰਤ ਨੂੰ ਅਜੇ ਤੱਕ ਕਤਰ ਅਦਾਲਤ ਦੇ ਫ਼ੈਸਲੇ ਦੀ ਕਾਪੀ ਨਹੀਂ ਮਿਲੀ ਹੈ। ਅਦਾਲਤ ਦੇ ਫ਼ੈਸਲੇ ’ਤੇ ਕਤਰ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ’ਚ 8 ਸਾਬਕਾ ਭਾਰਤੀ ਸਮੁੰਦਰੀ ਫ਼ੌਜੀਆਂ ਨੂੰ ਮੌਤ ਦੀ ਸਜ਼ਾ, ਲੱਗਾ ਸੀ ਇਹ ਦੋਸ਼

ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਕਿਹਾ ਕਿ ਨਵੀਂ ਦਿੱਲੀ ਇਸ ਫ਼ੈਸਲੇ ਦੀ ਚੰਗੀ ਤਰ੍ਹਾਂ ਘੋਖ ਕਰਨ ਤੋਂ ਬਾਅਦ ਆਪਣੇ ਵਿਕਲਪਾਂ ’ਤੇ ਅੱਗੇ ਵਧੇਗੀ। ਸੂਤਰਾਂ ਨੇ ਕਿਹਾ ਕਿ ਭਾਰਤ ਇਸ ਮਾਮਲੇ ਨੂੰ ਕੂਟਨੀਤਕ ਜਾਂ ਸਿਆਸੀ ਪੱਧਰ ’ਤੇ ਸੁਲਝਾਉਣ ’ਤੇ ਵੀ ਵਿਚਾਰ ਕਰ ਸਕਦਾ ਹੈ। ਜਦੋਂ ਵੀਰਵਾਰ ਨੂੰ ਇਨ੍ਹਾਂ ਸਾਬਕਾ ਭਾਰਤੀ ਜਲ ਸੈਨਾ ਕਰਮੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਤਾਂ ਭਾਰਤ ਨੇ ਕਿਹਾ ਸੀ ਕਿ ਉਹ ਇਸ ਫ਼ੈਸਲੇ ਤੋਂ ਬੇਹੱਦ ਹੈਰਾਨ ਹੈ ਅਤੇ ਇਸ ਮਾਮਲੇ ’ਚ ਸਾਰੇ ਕਾਨੂੰਨੀ ਵਿਕਲਪਾਂ ’ਤੇ ਵਿਚਾਰ ਕਰ ਰਿਹਾ ਹੈ। ਇਹ ਸਾਰੇ 8 ਭਾਰਤੀ ਨਾਗਰਿਕ ਅਲ ਦਹਰਾ ਕੰਪਨੀ ਦੇ ਕਰਮਚਾਰੀ ਹਨ, ਜਿਨ੍ਹਾਂ ਨੂੰ ਪਿਛਲੇ ਸਾਲ ਜਾਸੂਸੀ ਦੇ ਇੱਕ ਕਥਿਤ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।

ਇਹ ਵੀ ਪੜ੍ਹੋ: ਗੁਆਂਢੀ ਘੱਟ ਰੇਟ ’ਤੇ ਵੇਚ ਰਿਹਾ ਸੀ ਸਬਜ਼ੀ, ਵਜ੍ਹਾ ਪੁੱਛਣ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਨਲੇਵਾ ਹਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry