Breaking : ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼
Wednesday, Jul 09, 2025 - 01:52 PM (IST)

ਰਾਜਸਥਾਨ : ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਇਕ ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਦੇ ਸਾਹ ਮੁੜ ਤੋਂ ਸੁਕਾ ਦਿੱਤੇ। ਹਾਦਸੇ ਦਾ ਸ਼ਿਕਾਰ ਹੋਇਆ ਇਹ ਜਹਾਜ਼ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਦੱਸਿਆ ਜਾ ਰਿਹਾ ਹੈ। ਧਮਾਕੇ ਕਾਰਨ ਜਹਾਜ਼ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ - ਭਲਕੇ ਤੋਂ ਬੰਦ ਕਈ ਸਕੂਲ-ਕਾਲਜ, ਮੀਂਹ ਕਾਰਨ ਅਗਲੇ 48 ਘੰਟੇ ਅਲਰਟ ਰਹਿਣ ਦੀ ਚਿਤਾਵਨੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਥਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸਥਾਨਕ ਲੋਕਾਂ ਤੋਂ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਵਿਭਾਗ ਵਿੱਚ ਹੜਕੰਪ ਮਚ ਗਿਆ। ਹਾਲਾਂਕਿ, ਪੁਲਸ ਨੇ ਅਜੇ ਤੱਕ ਅਧਿਕਾਰਤ ਤੌਰ 'ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8