ਭਾਰਤੀ ਹਥਿਆਰਬੰਦ ਫੋਰਸਾਂ ਦੁਨੀਆ ’ਚ ਸਰਵਸ੍ਰੇਸ਼ਠ : ਹਵਾਈ ਫ਼ੌਜ ਮੁਖੀ

Monday, Jan 15, 2024 - 12:11 PM (IST)

ਨਵੀਂ ਦਿੱਲੀ (ਭਾਸ਼ਾ)- ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਜੰਗ ਦੀਆਂ ਸਮੁੱਚੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤੀ ਹਥਿਆਰਬੰਦ ਫੋਰਸਾਂ ਨੇ ਬਦਲਦੇ ਸਮੇਂ ਦੇ ਨਾਲ ਖੁਦ ਨੂੰ ਬਦਲਿਆ ਹੈ। ਏਅਰ ਚੀਫ ਮਾਰਸ਼ਲ ਚੌਧਰੀ ਨੇ ਇੱਥੇ ਅੱਠਵੇਂ ‘ਆਰਮਡ ਫੋਰਸਿਜ਼ ਐਕਸ-ਸਰਵਿਸਮੈਨ ਡੇ’ ਮੌਕੇ ਇੱਥੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਬਕਾ ਫੌਜੀਆਂ ਦੇ ਜਜ਼ਬੇ, ਲੀਡਰਸ਼ਿਪ ਅਤੇ ਦੂਰਅੰਦੇਸ਼ੀ ਨੇ ਅੱਜ ਦੀਆਂ ਹਥਿਆਰਬੰਦ ਫੋਰਸਾਂ ਦੀ ਨੀਂਹ ਰੱਖੀ ਹੈ।

ਇਹ ਵੀ ਪੜ੍ਹੋ : ਦਿੱਲੀ-NCR ਹਵਾ ਪ੍ਰਦੂਸ਼ਣ : ਕੇਂਦਰ ਨੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ 'ਤੇ ਲਗਾਈ ਰੋਕ

ਦਿੱਲੀ ਛਾਉਣੀ ਦੇ ਮਾਨੇਕਸ਼ਾ ਸੈਂਟਰ ’ਚ ਆਯੋਜਿਤ ਪ੍ਰੋਗਰਾਮ ’ਚ ਸਮੁੰਦਰੀ ਫ਼ੌਜ ਦੇ ਮੁਖੀ ਐਡਮਿਰਲ ਆਰ. ਹਰੀ ਕੁਮਾਰ, ਫੌਜ ਦੇ ਤਿੰਨਾਂ ਅੰਗਾਂ ਦੇ ਵੱਖ-ਵੱਖ ਸੀਨੀਅਰ ਅਧਿਕਾਰੀ, ਵੱਡੀ ਗਿਣਤੀ ਵਿਚ ਸਾਬਕਾ ਫ਼ੌਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ। ਏਅਰ ਚੀਫ ਮਾਰਸ਼ਲ ਚੌਧਰੀ ਨੇ ਕਿਹਾ, ‘‘ਅਸੀਂ ਸਾਰੇ ਇਸ ਗੱਲ ਨਾਲ ਸਹਿਮਤ ਹੋਵਾਂਗੇ ਕਿ ਭਾਰਤੀ ਹਥਿਆਰਬੰਦ ਫੋਰਸਾਂ ਦੁਨੀਆ ਦੀਆਂ ਸਰਵਸ੍ਰੇਸ਼ਠ ਫ਼ੌਜਾਂ ਵਿਚੋਂ ਇਕ ਹਨ ਅਤੇ ਉਨ੍ਹਾਂ ਨੂੰ ਜੰਗ ਦੀਆਂ ਸਮੁੱਚੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਬਦਲਦੇ ਸਮੇਂ ਦੇ ਨਾਲ ਖੁਦ ਨੂੰ ਬਦਲਿਆ ਹੈ।’’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News