ਭਾਰਤੀ ਫੌਜ ਦੀ ਵੱਡੀ ਕਾਰਵਾਈ, POK 'ਚ ਅੱਤਵਾਦੀ ਕੈਂਪ ਕੀਤੇ ਤਬਾਹ

10/20/2019 12:08:36 PM

ਸ਼੍ਰੀਨਗਰ— ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਭਾਰਤੀ ਫੌਜ ਨੇ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) 'ਚ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਭਾਰਤੀ ਫੌਜ ਵਲੋਂ ਕੀਤੀ ਗਈ ਇਸ ਕਾਰਵਾਈ 'ਚ ਕਈ ਅੱਤਵਾਦੀ ਟਿਕਾਣੇ ਤਬਾਹ ਹੋਏ ਹਨ। ਇਸ ਕਾਰਵਾਈ ਵਿਚ ਭਾਰਤੀ ਫੌਜ ਨੇ ਕਈ ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਭਾਰਤੀ ਫੌਜ ਨੇ ਤੰਗਧਾਰ ਸੈਕਟਰ ਦੇ ਸਾਹਮਣੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੇ ਅੰਦਰ ਸਥਿਤ ਅੱਤਵਾਦੀਆਂ ਕੈਂਪ ਤਬਾਹ ਕਰ ਦਿੱਤੇ। ਪਾਕਿਸਤਾਨੀ ਫੌਜ ਵਲੋਂ ਅੱਤਵਾਦੀਆਂ ਨੂੰ ਭਾਰਤੀ ਖੇਤਰ ਅੰਦਰ ਗੋਲੀਬਾਰੀ ਕਰਨ ਲਈ ਦਿੱਤੀ ਜਾ ਰਹੀ ਮਦਦ ਦਾ ਭਾਰਤੀ ਫੌਜ ਨੇ ਬਦਲਾ ਲਿਆ।

ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਲਗਾਤਾਰ ਇਕ ਤੋਂ ਬਾਅਦ ਇਕ ਨਾਪਾਕ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਭਾਵ ਐਤਵਾਰ ਦੀ ਸਵੇਰ ਨੂੰ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ 'ਚ ਸਰਹੱਦ ਪਾਰ ਤੋਂ ਪਾਕਿਸਤਾਨ ਫੌਜ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਦੀ ਇਸ ਕਾਇਰਾਨਾ ਹਰਕਤ ਵਿਚ ਭਾਰਤੀ ਸੁਰੱਖਿਆ ਫੋਰਸ ਦੇ 2 ਜਵਾਨ ਸ਼ਹੀਦ ਹੋ ਗਏ ਅਤੇ ਇਕ ਆਮ ਨਾਗਰਿਕ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਇਹ ਵੱਡੀ ਕਾਰਵਾਈ ਕੀਤੀ।


Tanu

Content Editor

Related News