Indian Army 'ਚ ਨੌਕਰੀ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
Saturday, Mar 15, 2025 - 09:49 AM (IST)

ਨਵੀਂ ਦਿੱਲੀ- ਭਾਰਤੀ ਫ਼ੌਜ ਐੱਨਸੀਸੀ ਕੈਡੇਟ ਨੂੰ ਸਿੱਧੇ ਲੈਫਟੀਨੈਂਟ ਬਣਨ ਦਾ ਸ਼ਾਨਦਾਰ ਮੌਕਾ ਦੇ ਰਹੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ
ਕੁੱਲ 76 ਅਹੁਦੇ ਭਰੇ ਜਾਣਗੇ
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 19 ਤੋਂ 25 ਸਾਲ ਤੈਅ ਕੀਤੀ ਗਈ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 15 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।