ਭਾਰਤੀ ਫ਼ੌਜ ''ਚ 12ਵੀਂ ਪਾਸ ਨੌਜਵਾਨਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ
Wednesday, Sep 09, 2020 - 12:22 PM (IST)
ਨਵੀਂ ਦਿੱਲੀ— ਭਾਰਤੀ ਫ਼ੌਜ 'ਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਭਾਰਤੀ ਫ਼ੌਜ 'ਚ 12ਵੀਂ ਪਾਸ ਉਮੀਦਵਾਰਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ ਹੈ। 12 ਵੀਂ ਪਾਸ ਟੈਕਨੀਕਲ ਐਂਟਰੀ ਸਕੀਮ (ਟੀ. ਈ. ਐੱਸ-44) ਤਹਿਤ 90 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਅੱਜ ਯਾਨੀ ਕਿ 9 ਸਤੰਬਰ 2020 ਦੀ ਆਖ਼ਰੀ ਤਾਰੀਖ਼ ਹੈ। ਇੱਛੁਕ ਅਤੇ ਯੋਗ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਜ਼ਰੂਰੀ ਯੋਗਤਾ
ਭਾਰਤੀ ਫ਼ੌਜ 'ਚ ਸ਼ਾਮਲ ਹੋਣ ਲਈ ਉਮੀਦਵਾਰ ਨੂੰ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12ਵੀਂ ਘੱਟ ਤੋਂ ਘੱਟ 70 ਅੰਕਾਂ ਨਾਲ ਪਾਸ ਹੋਣੀ ਜ਼ਰੂਰੀ ਹੈ। ਉਹ ਵੀ ਭੌਤਿਕ ਵਿਗਿਆਨ, ਰਸਾਇਣ ਅਤੇ ਗਣਿਤ ਵਿਚ।
ਉਮਰ ਹੱਦ—
ਇਨ੍ਹਾਂ ਅਹੁਦਿਆਂ 'ਤੇ ਬੇਨਤੀ ਕਰਨ ਲਈ ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 16 ਸਾਲ 6 ਮਹੀਨੇ ਹੋਣੀ ਚਾਹੀਦੀ ਹੈ। ਵੱਧ ਤੋਂ ਵੱਧ ਉਮਰ 19 ਸਾਲ 6 ਮਹੀਨੇ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਚੋਣ ਪ੍ਰਕਿਰਿਆ—
ਭਾਰਤੀ ਫ਼ੌਜ 'ਚ ਭਰਤੀ ਲਈ ਉਮੀਦਵਾਰਾਂ ਦੀ ਚੋਣ ਸਰੀਰਕ ਟੈਸਟ, ਮੈਡੀਕਲ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤਾ ਜਾਵੇਗਾ।
ਇੰਝ ਕਰੋ ਅਪਲਾਈ—
ਭਾਰਤੀ ਫ਼ੌਜ ਟੀ. ਈ. ਐੱਸ-44 ਲਈ ਇੱਛੁਕ ਉਮੀਦਵਾਰ ਸੰਬੰਧਤ ਵੈੱਬਸਾਈਟ http://www.joinindianarmy.nic.in 'ਤੇ ਜਾ ਕੇ 9 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਹਰ ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ ਨਹੀਂ ਰੱਖੀ ਗਈ ਹੈ।