ਭਾਰਤੀ ਫੌਜ 'ਚ ਭਰਤੀ ਹੋਣ ਦਾ ਗੋਲਡਨ ਚਾਂਸ, ਅੱਜ ਹੀ ਕਰੋ ਅਪਲਾਈ

Monday, Sep 23, 2024 - 09:35 AM (IST)

ਨਵੀਂ ਦਿੱਲੀ- ਭਾਰਤੀ ਫੌਜ 'ਚ ਭਰਤੀ ਹੋਣ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਟੈਕਨੀਕਲ ਗ੍ਰੈਜੂਏਟ ਕੋਰਸ 141 ਦੀ ਭਰਤੀ ਆ ਗਈ ਹੈ। ਭਾਰਤੀ ਫੌਜ ਨੇ ਵੀ 18 ਸਤੰਬਰ 2024 ਤੋਂ ਆਪਣੀ ਅਧਿਕਾਰਤ ਵੈੱਬਸਾਈਟ http://joinindianarmy.nic.in 'ਤੇ ਆਰਮੀ ਟੀਜੀਸੀ 141 ਕੋਰਸ ਜੁਲਾਈ 2025 ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਫਾਰਮ ਭਰਨ ਦੀ ਆਖਰੀ ਤਾਰੀਖ਼ 17 ਅਕਤੂਬਰ 2024 ਹੈ। ਇਸ ਤੋਂ ਪਹਿਲਾਂ ਇਸ ਭਰਤੀ ਦਾ ਛੋਟਾ ਨੋਟਿਸ ਜਾਰੀ ਕੀਤਾ ਗਿਆ ਸੀ। ਹੁਣ ਵਿਸਥਾਰਤ ਨੋਟੀਫਿਕੇਸ਼ਨ ਆ ਗਿਆ ਹੈ। ਕੁੱਲ 30 ਅਹੁਦੇ ਭਰੇ ਜਾਣਗੇ।

ਯੋਗਤਾ

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਸਬੰਧਤ ਖੇਤਰ 'ਚ ਇੰਜੀਨੀਅਰਿੰਗ ਦੀ ਡਿਗਰੀ ਹੋਣੀ ਚਾਹੀਦੀ ਹੈ। ਇੰਜੀਨੀਅਰਿੰਗ ਕੋਰਸ ਦੇ ਆਖਰੀ ਸਾਲ ਵਿਚ ਪੜ੍ਹ ਰਹੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਕਿਰਪਾ ਕਰਕੇ ਨੋਟ ਕਰੋ ਕਿ ਸਿਰਫ਼ ਅਣਵਿਆਹੇ ਪੁਰਸ਼ ਉਮੀਦਵਾਰ ਹੀ ਇਸ ਭਰਤੀ ਲਈ ਅਪਲਾਈ ਕਰਨ ਦੇ ਯੋਗ ਹਨ।

ਉਮਰ ਹੱਦ

ਭਾਰਤੀ ਫੌਜ ਦੀ ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 27 ਸਾਲ ਹੋਣੀ ਚਾਹੀਦੀ ਹੈ। ਭਾਵ ਉਮੀਦਵਾਰਾਂ ਦੀ ਜਨਮ ਤਾਰੀਖ਼ 02 ਜੁਲਾਈ 1998 ਤੋਂ 01 ਜੁਲਾਈ 2005 ਤੱਕ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 1 ਜੁਲਾਈ 2025 ਨੂੰ ਕੀਤੀ ਜਾਵੇਗੀ।

ਅਰਜ਼ੀ ਫੀਸ 

ਉਮੀਦਵਾਰ ਭਾਰਤੀ ਫੌਜ ਦੇ ਤਕਨੀਕੀ ਗ੍ਰੈਜੂਏਟ ਕੋਰਸ ਲਈ ਬਿਲਕੁਲ ਮੁਫਤ ਫਾਰਮ ਭਰ ਸਕਦੇ ਹਨ।

ਚੋਣ ਪ੍ਰਕਿਰਿਆ

ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਇੰਜੀਨੀਅਰਿੰਗ ਡਿਗਰੀ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਸ਼ਾਰਟਲਿਸਟ ਕੀਤਾ ਜਾਵੇਗਾ। ਬਾਅਦ ਵਿਚ ਤੁਹਾਨੂੰ SSSB ਇੰਟਰਵਿਊ ਲਈ ਬੁਲਾਇਆ ਜਾਵੇਗਾ।

ਨੋਟ- ਇਸ ਭਰਤੀ ਵਿਚ ਚੁਣੇ ਗਏ ਉਮੀਦਵਾਰਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ (IMA) ਵਿਚ 12 ਮਹੀਨਿਆਂ ਦੀ ਸਿਖਲਾਈ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਉਮੀਦਵਾਰਾਂ ਨੂੰ ਸ਼ਾਰਟ ਸਰਵਿਸ ਕਮਿਸ਼ਨ ਤਹਿਤ ਭਾਰਤੀ ਫੌਜ ਵਿਚ ਲੈਫਟੀਨੈਂਟ ਦੇ ਅਹੁਦੇ 'ਤੇ ਸਿੱਧੇ ਤੌਰ 'ਤੇ ਨਿਯੁਕਤ ਕੀਤਾ ਜਾਵੇਗਾ। ਇਸ ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ ਭਾਰਤੀ ਫੌਜ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


Tanu

Content Editor

Related News