ਭਾਰਤੀ ਫ਼ੌਜ ''ਚ ਭਰਤੀ ਦਾ ਸੁਨਹਿਰੀ ਮੌਕਾ, 12ਵੀਂ ਪਾਸ ਉਮੀਦਵਾਰ ਕਰਨ ਅਪਲਾਈ

Thursday, Oct 10, 2024 - 05:41 PM (IST)

ਨਵੀਂ ਦਿੱਲੀ- ਜੇਕਰ ਤੁਹਾਡੇ 'ਚ ਵੀ ਭਾਰਤੀ ਫੌਜ 'ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਜਨੂੰਨ ਹੈ, ਤਾਂ ਇਹ ਤੁਹਾਡੇ ਲਈ ਬਹੁਤ ਵਧੀਆ ਮੌਕਾ ਹੈ। ਭਾਰਤੀ ਫੌਜ ਨੇ ਤਕਨੀਕੀ ਦਾਖਲਾ ਯੋਜਨਾ (TES-53) ਭਰਤੀ ਦੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਿਸ ਤੋਂ ਬਾਅਦ ਭਾਰਤੀ ਫੌਜ ਦੀ ਅਧਿਕਾਰਤ ਵੈੱਬਸਾਈਟhttp://joinindianarmy.nic.in 'ਤੇ ਵੀ ਅਰਜ਼ੀ ਦੀ ਪ੍ਰਕਿਰਿਆ ਆਨਲਾਈਨ ਸ਼ੁਰੂ ਹੋ ਗਈ ਹੈ। ਫਾਰਮ ਭਰਨ ਦੀ ਆਖਰੀ ਤਾਰੀਖ਼ 5 ਨਵੰਬਰ 2024 ਹੈ। ਇਸ ਤੋਂ ਬਾਅਦ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਯੋਗਤਾ

ਇਸ ਆਰਮੀ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਮਾਨਤਾ ਪ੍ਰਾਪਤ ਬੋਰਡ ਤੋਂ ਭੌਤਿਕ ਵਿਗਿਆਨ, ਰਸਾਇਣ ਅਤੇ ਗਣਿਤ ਸਟਰੀਮ 'ਚ ਘੱਟੋ-ਘੱਟ 60 ਫੀਸਦੀ ਅੰਕਾਂ ਨਾਲ 10+2 ਪਾਸ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਲਈ ਜੇ.ਈ.ਈ ਮੇਨਜ਼ 2024 ਦੀ ਪ੍ਰੀਖਿਆ ਪਾਸ ਕਰਨਾ ਵੀ ਜ਼ਰੂਰੀ ਹੈ। ਉਮੀਦਵਾਰ ਭਰਤੀ ਦੀ ਅਧਿਕਾਰਤ ਸੂਚਨਾ ਤੋਂ ਵਿਸਥਾਰਪੂਰਵਕ ਯੋਗਤਾ ਸਬੰਧੀ ਵੇਰਵੇ ਦੇਖ ਸਕਦੇ ਹਨ।

ਉਮਰ ਹੱਦ

ਇਸ ਫੌਜ ਵਿਚ ਭਰਤੀ ਹੋਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 16 ਸਾਲ 6 ਮਹੀਨੇ ਅਤੇ ਵੱਧ ਤੋਂ ਵੱਧ ਉਮਰ ਸਾਢੇ 19 ਸਾਲ ਹੋਣੀ ਚਾਹੀਦੀ ਹੈ। ਭਾਵ ਉਮੀਦਵਾਰ ਦਾ ਜਨਮ 2 ਜਨਵਰੀ 2006 ਤੋਂ ਪਹਿਲਾਂ ਅਤੇ 1 ਜਨਵਰੀ 2009 ਤੋਂ ਬਾਅਦ ਨਹੀਂ ਹੋਣਾ ਚਾਹੀਦਾ।

ਤਨਖਾਹ

ਸਿਖਲਾਈ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ 56,100/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਸਿਖਲਾਈ ਦੀ ਮਿਆਦ 4 ਸਾਲ ਹੋਵੇਗੀ। ਸਿਖਲਾਈ ਪੂਰੀ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਲੈਫਟੀਨੈਂਟ ਰੈਂਕ 'ਤੇ ਤਾਇਨਾਤ ਕੀਤਾ ਜਾਵੇਗਾ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟਿੰਗ, SSB ਇੰਟਰਵਿਊ, ਮੈਡੀਕਲ, ਮੈਰਿਟ ਸੂਚੀ ਵਰਗੇ ਪੜਾਵਾਂ ਰਾਹੀਂ ਕੀਤੀ ਜਾਵੇਗੀ।

ਅਰਜ਼ੀ ਫ਼ੀਸ

ਕੋਈ ਅਰਜ਼ੀ ਫ਼ੀਸ ਨਹੀਂ ਲੱਗੇਗੀ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
 


Tanu

Content Editor

Related News