ਫੌਜ ਦੇ ਜਵਾਨਾਂ ਨੂੰ ਸੋਸ਼ਲ ਮੀਡੀਆ ਵਰਤਣ ਦੀ ਇਜਾਜ਼ਤ, ਲਗਾਈਆਂ ਗਈਆਂ ਇਹ ਸ਼ਰਤਾਂ
Friday, Dec 26, 2025 - 10:59 AM (IST)
ਨਵੀਂ ਦਿੱਲੀ (ਯੂ. ਐੱਨ. ਆਈ.) - ਫੌਜ ਨੇ ਡਿਜੀਟਲ ਮਾਧਿਅਮਾਂ ਦੀ ਵਰਤੋਂ ਦੇ ਮਾਮਲੇ ਵਿਚ ਅਧਿਕਾਰੀਆਂ ਅਤੇ ਫੌਜੀਆਂ ਲਈ ਆਪਣੀ ਸੋਸ਼ਲ ਮੀਡੀਆ ਨੀਤੀ ਵਿਚ ਅਹਿਮ ਤਬਦੀਲੀ ਕਰਦੇ ਹੋਏ ਉਨ੍ਹਾਂ ਨੂੰ ਇੰਸਟਾਗ੍ਰਾਮ ਅਤੇ ਐਕਸ ਸਮੇਤ ਕੁਝ ਚੋਣਵੇਂ ਸੋਸ਼ਲ ਮੀਡੀਆ ਪਲੇਟਫਾਰਮਾਂ ਤੱਕ ਸ਼ਰਤੀਆ ਪਹੁੰਚ ਦੀ ਇਜਾਜ਼ਤ ਦਿੱਤੀ ਹੈ। ਜਵਾਨਾਂ ਨੂੰ ਇਹ ਇਜਾਜ਼ਤ ਸਖਤ ਦਿਸ਼ਾ-ਨਿਰਦੇਸ਼ਾਂ ਨਾਲ ਦਿੱਤੀ ਗਈ ਹੈ। ਉਨ੍ਹਾਂ ਨੂੰ ਇਨ੍ਹਾਂ ਪਲੇਟਫਾਰਮਾਂ ’ਤੇ ਸਿਰਫ ਸਮੱਗਰੀ ਦੇਖਣ ਅਤੇ ਨਿਗਰਾਨੀ ਕਰਨ ਦੀ ਇਜਾਜ਼ਤ ਹੋਵੇਗੀ ਪਰ ਆਪਣੇ ਵੱਲੋਂ ਪੇਸ਼ ਕਰਨ, ਟਿੱਪਣੀ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਆਨਲਾਈਨ ਗੱਲਬਾਤ ’ਤੇ ਪਾਬੰਦੀ ਰਹੇਗੀ ਤਾਂ ਜੋ ਸੰਚਾਲਨ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
ਫੌਜ ਨੇ ਜੁਲਾਈ 2020 ਵਿਚ ਸੰਭਾਵਿਤ ਡਾਟਾ ਲੀਕ ਨੂੰ ਰੋਕਣ ਅਤੇ ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫੇਸਬੁੱਕ, ਇੰਸਟਾਗ੍ਰਾਮ ਅਤੇ ਟਿੱਕਟਾਕ ਸਮੇਤ 89 ਮੋਬਾਈਲ ਐਪਲੀਕੇਸ਼ਨਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਸੀ। ਫੌਜ ਵੱਲੋਂ ਇਸ ਬਾਰੇ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਜਵਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਸਿਰਫ ਸਮੱਗਰੀ ਦੇਖਣ ਅਤੇ ਨਿਗਰਾਨੀ ਦੇ ਉਦੇਸ਼ ਨਾਲ ਇੰਸਟਾਗ੍ਰਾਮ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਗਈ ਹੈ। ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇੰਸਟਾਗ੍ਰਾਮ ’ਤੇ ਕੋਈ ਵੀ ਟਿੱਪਣੀ ਜਾਂ ਵਿਚਾਰ ਸਾਂਝੇ ਨਹੀਂ ਕੀਤੇ ਜਾਣਗੇ। ਸੋਸ਼ਲ ਮੀਡੀਆ ਦੀ ਸੀਮਤ ਵਰਤੋਂ ਨੂੰ ਸਪੱਸ਼ਟ ਕਰਦੇ ਹੋਏ ਫੌਜ ਨੇ ਨਿਰਦੇਸ਼ ਦਿੱਤਾ ਹੈ ਕਿ ਸਕਾਈਪ, ਟੈਲੀਗ੍ਰਾਮ, ਵਟਸਐਪ ਅਤੇ ਸਿਗਨਲ ਦੀ ਵਰਤੋਂ ਆਮ ਪ੍ਰਕਿਰਤੀ ਦੀ ਗੈਰ-ਵਰਗੀਕ੍ਰਿਤ ਜਾਣਕਾਰੀ ਦੇ ਆਦਾਨ-ਪ੍ਰਦਾਨ ਲਈ ਕੀਤੀ ਜਾਵੇ।
ਪੜ੍ਹੋ ਇਹ ਵੀ - ਅੱਜ ਤੋਂ ਹੀ ਬੰਦ ਸਾਰੇ ਸਕੂਲ! ਇਸ ਸੂਬੇ ਦੇ 1 ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਇਸ ਤੋਂ ਇਲਾਵਾ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਮੱਗਰੀ ਦਾ ਆਦਾਨ-ਪ੍ਰਦਾਨ ਸਿਰਫ਼ ਜਾਣਕਾਰ ਵਿਅਕਤੀਆਂ ਨਾਲ ਹੀ ਕੀਤਾ ਜਾਵੇ ਅਤੇ ਪ੍ਰਾਪਤਕਰਤਾ ਦੀ ਸਹੀ ਪਛਾਣ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਖਪਤਕਾਰ ਦੀ ਹੋਵੇਗੀ। ਮਾਈਕ੍ਰੋਬਲਾਗਿੰਗ ਪਲੇਟਫਾਰਮ ਐਕਸ, ਕਿਉਰਾ, ਇੰਸਟਾਗ੍ਰਾਮ ਅਤੇ ਯੂਟਿਊਬ ਲਈ ਸਿਰਫ ਗਿਆਨ ਜਾਂ ਸੂਚਨਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅਕਿਰਿਆਸ਼ੀਲ ਭਾਗੀਦਾਰੀ ਦੀ ਆਗਿਆ ਦਿੱਤੀ ਗਈ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਖਪਤਕਾਰ ਵੱਲੋਂ ਬਣਾਈ ਗਈ ਸਮੱਗਰੀ ਅਤੇ ਸੰਦੇਸ਼ਾਂ ਨੂੰ ਅਪਲੋਡ ਕਰਨ ’ਤੇ ਪਾਬੰਦੀ ਲਗਾਈ ਗਈ ਹੈ।
ਪੜ੍ਹੋ ਇਹ ਵੀ - ਕੜਾਕੇ ਦੀ ਠੰਡ 'ਚ ਸਕੂਲ ਜਾਣ ਦੀ ਥਾਂ DM ਦਫ਼ਤਰ ਪੁੱਜੀ ਕੁੜੀ! ਗੱਲਾਂ ਸੁਣ ਹਰ ਕੋਈ ਹੋ ਗਿਆ ਹੈਰਾਨ
ਫੌਜ ਦੇ ਜਵਾਨਾਂ ਨੂੰ ਪੇਸ਼ੇਵਰ ਨੈੱਟਵਰਕਿੰਗ ਅਤੇ ਕਰੀਅਰ ਵਿਕਾਸ ਲਈ ਵਰਤੇ ਜਾਣ ਵਾਲੇ ਰੁਜ਼ਗਾਰ-ਮੁਖੀ ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਲਿੰਕਡਇਨ ਦੀ ਵਰਤੋਂ ਦੀ ਵੀ ਆਗਿਆ ਦਿੱਤੀ ਗਈ ਹੈ। ਹਾਲਾਂਕਿ, ਇਸਦੀ ਵਰਤੋਂ ਸਿਰਫ਼ ਆਪਣੇ ਬਾਇਓਡਾਟਾ ਨੂੰ ਅਪਲੋਡ ਕਰਨ ਅਤੇ ਸੰਭਾਵੀ ਮਾਲਕਾਂ ਅਤੇ ਕਰਮਚਾਰੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਕੀਤੀ ਜਾ ਸਕੇਗੀ। ਇਸਦੇ ਲਈ ਡਾਇਰੈਕਟੋਰੇਟ ਜਨਰਲ ਆਫ਼ ਮਿਲਟਰੀ ਇੰਟੈਲੀਜੈਂਸ ਤੋਂ ਪਹਿਲਾਂ ਇਜਾਜ਼ਤ ਲਾਜ਼ਮੀ ਹੋਵੇਗੀ।
ਪੜ੍ਹੋ ਇਹ ਵੀ - ਹੁਣ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
