ਜੰਮੂ-ਕਸ਼ਮੀਰ ''ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ ਭਾਰਤੀ ਫੌਜ : ਪਾਕਿ

Friday, Aug 04, 2017 - 11:14 PM (IST)

ਇਸਲਾਮਾਬਾਦ— ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕਸ਼ਮੀਰ ਮੁੱਦੇ ਦੇ ਸ਼ਾਂਤੀਪੂਰਨ ਹੱਲ ਲਈ ਵਚਨਬੱਧ ਹੈ ਅਤੇ ਉਹ ਘਾਟੀ ਦੇ ਲੋਕਾਂ ਨੂੰ ਰਾਜਨੀਤਕ ਅਤੇ ਕੂਟਨੀਤਕ ਸਮਰਥੱਨ ਦੇਵੇਗਾ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਬਿਆਨ ਜਾਰੀ ਕਰ ਭਾਰਤੀ ਸੁਰੱਖਿਆ ਬਲਾਂ 'ਤੇ ਕਸ਼ਮੀਰੀ ਨਾਗਰਿਕਾਂ ਖਿਲਾਫ ਹਥਿਆਰ ਅਤੇ ਪੈਲੇਟ ਗਨ ਦੀ ਵਰਤੋਂ ਕਰਨ ਦੇ ਦੋਸ਼ ਲਗਾਏ। ਪਾਕਿਸਤਾਨ ਨੇ ਕਿਹਾ ਕਿ ਘਾਟੀ 'ਚ ਮਨੁੱਖੀ ਅਧਿਕਾਰਾਂ ਦੀ ਖਰਾਬ ਹੁੰਦੀ ਸਥਿਤੀ ਦਾ ਖੇਤਰੀ ਸ਼ਾਂਤੀ ਅਤੇ ਸੁਰੱਖਿਆ 'ਤੇ ਗੰਭੀਰ ਅਸਰ ਪੈ ਰਿਹਾ ਹੈ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਕੰਟਰੋਲ ਲਾਈਨ 'ਤੇ ਵਧਦੇ ਤਣਾਅ ਵਿਚਾਲੇ ਪਾਕਿਸਤਾਨ ਨੇ ਕਿਹਾ, 'ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ਮੁਤਾਬਕ ਪਾਕਿਸਤਾਨ ਜੰਮੂ-ਕਸ਼ਮੀਰ ਵਿਵਾਦ ਦਾ ਸ਼ਾਂਤੀਪੂਰਨ ਹੱਲ ਕਰਨ ਲਈ ਵਚਨਬੱਧ ਹੈ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਨੈਤਿਕ, ਰਾਜਨੀਤਕ ਅਤੇ ਕੂਟਨੀਤਕ ਸਮਰਥੱਨ ਦੇਣਾ ਜਾਰੀ ਰੱਖੇਗਾ। ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਅਪੀਲ ਕੀਤੀ ਕਿ ਘਾਟੀ 'ਚ ਮਨੁੱਖੀ ਅਧਿਕਾਰਾਂ ਦੀ ਗੰਭੀਰ ਹੁੰਦੀ ਸਥਿਤੀ ਦਾ ਜਾਇਜ਼ਾ ਲੈਣ।


Related News