ਇੰਡੀਅਨ ਕੋਸਟ ਗਾਰਡ 'ਚ ਨਿਕਲੀਆਂ ਭਰਤੀਆਂ, 10ਵੀਂ-12ਵੀਂ ਪਾਸ ਕਰ ਸਕਦੇ ਹਨ ਅਪਲਾਈ
Friday, Jun 13, 2025 - 09:32 AM (IST)
 
            
            ਨਵੀਂ ਦਿੱਲੀ- ਇੰਡੀਅਨ ਕੋਸਟ ਗਾਰਡ 'ਚ 630 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 25 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮੈਥਸ ਅਤੇ ਫਿਜ਼ਿਕਸ ਨਾਲ 12ਵੀਂ ਪਾਸ ਹੋਵੇ। ਇਸ ਦੇ ਨਾਲ ਹੀ ਮਲਾਹ (ਡੋਮੈਸਟਿਕ ਬ੍ਰਾਂਚ) ਲਈ 10ਵੀਂ ਪਾਸ ਹੋਣਾ ਜ਼ਰੂਰੀ ਹੈ। ਉੱਥੇ ਹੀ ਸੰਬੰਧਤ ਖੇਤਰ 'ਚ ਡਿਪਲੋਮਾ ਹੋਵੇ।
ਉਮਰ
ਉਮੀਦਵਾਰ ਦੀ ਉਮਰ 22 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

 
                     
                             
                             
                             
                             
                             
                             
                             
                            