ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

05/09/2024 1:02:07 PM

ਟੋਰਾਂਟੋ (ਭਾਸ਼ਾ) - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਮਾਰੇ ਗਏ ਇਕ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਦੀ ਮੌਤ ਦਾ ਕਾਰਨ ਭਾਰਤੀ ਮੂਲ ਦਾ 21 ਸਾਲਾ ਸ਼ੱਕੀ ਵਿਅਕਤੀ ਹੈ ਜੋ ਗਲਤ ਦਿਸ਼ਾ ਵਿਚ ਤੇਜ਼ ਰਫਤਾਰ ਵਾਹਨ ਚਲਾ ਰਿਹਾ ਸੀ। ਸ਼ਰਾਬ ਦੇ ਦੋ ਠੇਕਿਆਂ ਤੋਂ ਚੋਰੀ ਕਰਨ ਤੋਂ ਬਾਅਦ ਉਹ ਗੱਡੀ ਤੇਜ਼ ਚਲਾ ਕੇ ਪੁਲਸ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ :     ਪਿਤਾ ਦੀ ਮੌਤ ਤੋਂ ਬਾਅਦ ਮਾਂ ਨੇ ਵੀ ਛੱਡਿਆ ਸਾਥ, 10 ਸਾਲਾ ਜਸਪ੍ਰੀਤ ਨੂੰ ਆਨੰਦ ਮਹਿੰਦਰਾ ਨੇ ਦਿੱਤੀ ਇਹ ਆਫ਼ਰ

ਇਸ ਹਾਦਸੇ 'ਚ 60 ਸਾਲਾ ਮਨੀਵਨਨ ਸ਼੍ਰੀਨਿਵਾਸਪਿਲਈ, 55 ਸਾਲਾ ਮਹਾਲਕਸ਼ਮੀ ਅਨੰਤਕ੍ਰਿਸ਼ਨਨ ਅਤੇ ਚੇਨਈ ਦੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਆਦਿਤਿਆ ਵਿਵਾਨ ਦੀ ਮੌਤ ਹੋ ਗਈ। ਹਾਦਸੇ ਵਿੱਚ ਬੱਚੇ ਦੇ ਮਾਤਾ-ਪਿਤਾ ਗੋਕੁਲਨਾਥ ਮਨੀਵਨਨ (33) ਅਤੇ ਅਸ਼ਵਿਤਾ ਜਵਾਹਰ (27) ਵਾਲ-ਵਾਲ ਬਚ ਗਏ। ਇਹ ਹਾਦਸਾ 29 ਅਪਰੈਲ ਨੂੰ ਹਾਈਵੇਅ 401 ’ਤੇ ਵਾਪਰਿਆ ਜਦੋਂ ਪੁਲਸ ਸ਼ਰਾਬ ਦੀਆਂ ਦੁਕਾਨਾਂ ਲੁੱਟਣ ਵਾਲੇ ਮੁਲਜ਼ਮ ਗਗਨਦੀਪ ਸਿੰਘ ਦਾ ਪਿੱਛਾ ਕਰ ਰਹੀ ਸੀ।

ਇਹ ਵੀ ਪੜ੍ਹੋ :     ਸਰਕਾਰੀ ਸਕੂਲਾਂ 'ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ 'ਤੇ ਹੋਵੇਗੀ ਵੱਡੀ ਕਾਰਵਾਈ

'ਦ ਟੋਰਾਂਟੋ ਸਟਾਰ' ਨੇ ਦੱਸਿਆ ਕਿ ਗਗਨਦੀਪ ਸਿੰਘ ਗਲਤ ਦਿਸ਼ਾ ਵਿੱਚ ਤੇਜ਼ ਰਫਤਾਰ ਨਾਲ ਇੱਕ ਯੂ-ਹੋਲ ਟਰੱਕ ਚਲਾ ਰਿਹਾ ਸੀ ਅਤੇ ਇੱਕ ਸੈਮੀ-ਟ੍ਰੇਲਰ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ 'ਚ ਸਿੰਘ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਸਿੰਘ ਦੇ ਖਿਲਾਫ ਚੋਰੀ ਅਤੇ ਡਕੈਤੀ ਦੇ ਦੋਸ਼ ਦਰਜ ਕੀਤੇ ਗਏ ਸਨ। ਉਸ ਨੂੰ ਜ਼ਮਾਨਤ 'ਤੇ ਰਿਹਾਅ ਸੀ ਅਤੇ ਉਸ ਨੂੰ 14 ਮਈ ਨੂੰ ਅਦਾਲਤ 'ਚ ਪੇਸ਼ ਕੀਤਾ ਜਾਣਾ ਸੀ। ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪਿਏਰੇ ਪੋਇਲੀਵਰੇ ਨੇ ਕਿਹਾ ਕਿ ਜੇਕਰ ਜ਼ਮਾਨਤ ਮਨਜ਼ੂਰ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ​​ਕੀਤਾ ਗਿਆ ਹੁੰਦਾ ਤਾਂ ਇਨ੍ਹਾਂ ਮੌਤਾਂ ਤੋਂ ਬਚਿਆ ਜਾ ਸਕਦਾ ਸੀ।

ਇਹ ਵੀ ਪੜ੍ਹੋ :     ਔਰਤ ਨੇ ਪੰਜ ਕੁੜੀਆਂ ਨੂੰ ਦਿੱਤਾ ਜਨਮ, ਡਾਕਟਰ ਨੇ ਕਿਹਾ ਮੇਰੇ ਲਈ ਪਹਿਲਾ ਤਜਰਬਾ
ਇਹ ਵੀ ਪੜ੍ਹੋ :      ਚੀਨ ਦੀ ਇਸ ਹਰਕਤ ਕਾਰਨ ਦੁਨੀਆ ਭਰ 'ਚ ਲਗਾਤਰ ਵਧ ਰਹੀਆਂ ਸੋਨਾ ਦੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News