ਭਾਰਤੀ ਡਿਗਰੀ ਨੂੰ ਆਸਟ੍ਰੇਲੀਆ 'ਚ ਮਿਲੇਗੀ ਮਾਨਤਾ, PM ਅਲਬਾਨੀਜ਼ ਨੇ ਕੀਤਾ ਐਲਾਨ

Thursday, Mar 09, 2023 - 05:41 PM (IST)

ਨਵੀਂ ਦਿੱਲੀ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਇਨ੍ਹੀਂ ਦਿਨੀਂ ਭਾਰਤ ਦੌਰੇ 'ਤੇ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਐਲਾਨ ਕੀਤਾ ਹੈ ਕਿ ਆਸਟ੍ਰੇਲੀਆ ਅਤੇ ਭਾਰਤ ਸਰਕਾਰ ਨੇ 'ਆਸਟ੍ਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ' ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਆਸਟ੍ਰੇਲੀਆ ਦੀ ਡੇਕਿਨ ਯੂਨੀਵਰਸਿਟੀ ਗੁਜਰਾਤ ਦੇ ਗਾਂਧੀਨਗਰ 'ਚ ਗਿਫਟ ਸਿਟੀ ਵਿਚ ਇਕ ਅੰਤਰਰਾਸ਼ਟਰੀ ਕੈਂਪਸ ਸਥਾਪਿਤ ਕਰੇਗੀ। ਐਂਥਨੀ ਅਲਬਾਨੀਜ਼ ਭਾਰਤ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਐਲਾਨ ਕੀਤਾ।

ਇਹ ਵੀ ਪੜ੍ਹੋ– ਸਾਵਧਾਨ! ਦੇਸ਼ ’ਚ ਵਧਣ ਲੱਗੇ ਇਨਫਲੂਐਂਜਾ ਦੇ ਮਾਮਲੇ, ਜਾਣ ਲਓ ਡਾਕਟਰਾਂ ਦੀ ਸਲਾਹ

PunjabKesari

ਇਹ ਵੀ ਪੜ੍ਹੋ– ਕਰਨਲ ਗੀਤਾ ਰਾਣਾ ਨੇ ਰਚਿਆ ਇਤਿਹਾਸ, ਇਹ ਪ੍ਰਾਪਤੀ ਪਾਉਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਅਫ਼ਸਰ ਬਣੀ

ਭਾਰਤੀ ਡਿਗਰੀ ਨੂੰ ਆਸਟ੍ਰੇਲੀਆ 'ਚ ਮਾਨਤਾ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਨਵੇਂ ਵਿਧੀ ਦਾ ਮਤਲਬ ਹੈ ਕਿ ਜੇਕਰ ਤੁਸੀਂ ਇਕ ਭਾਰਤੀ ਵਿਦਿਆਰਥੀ ਹੋ ਜਾਂ ਆਸਟ੍ਰੇਲੀਆ 'ਚ ਪੜ੍ਹਾਈ ਕੀਤੀ ਹੈ, ਤਾਂ ਤੁਹਾਡੇ ਘਰ ਵਾਪਸ ਆਉਣ 'ਤੇ ਤੁਹਾਡੀ ਹਾਸਲ ਕੀਤੀ ਡਿਗਰੀ ਨੂੰ ਮਾਨਤਾ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਸੀਂ ਆਸਟ੍ਰੇਲੀਆ 'ਚ ਇਕ ਵੱਡੇ ਭਾਰਤੀ ਡਾਇਸਪੋਰਾ ਸਮੂਹ ਦੇ ਮੈਂਬਰ ਹੋ, ਤਾਂ ਤੁਸੀਂ ਵਧੇਰੇ ਆਤਮ ਵਿਸ਼ਵਾਸ ਮਹਿਸੂਸ ਕਰੋਗੇ ਕਿਉਂਕਿ ਤੁਹਾਡੀ ਭਾਰਤੀ ਯੋਗਤਾ ਨੂੰ ਆਸਟ੍ਰੇਲੀਆ ਵਿੱਚ ਮਾਨਤਾ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਭਾਰਤ ਦੇ ਦੌਰੇ 'ਤੇ ਹਨ। ਉਹ ਬੁੱਧਵਾਰ ਨੂੰ ਆਸਟ੍ਰੇਲੀਆ ਤੋਂ ਅਹਿਮਦਾਬਾਦ ਪਹੁੰਚਿਆ ਸੀ। ਇੱਥੇ ਹਵਾਈ ਅੱਡੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਅਲਬਾਨੀ ਨੇ ਇੱਥੋਂ ਦੇ ਸਾਬਰਮਤੀ ਆਸ਼ਰਮ ਦਾ ਵੀ ਦੌਰਾ ਕੀਤਾ। ਬਾਅਦ ਵਿਚ ਆਪਣੇ ਕਾਰਜਕ੍ਰਮ ਦੇ ਅਨੁਸਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਅਹਿਮਦਾਬਾਦ ਦੇ ਰਾਜ ਭਵਨ ਵਿਚ ਹੋਲੀ ਖੇਡੀ। ਇਸ ਸਬੰਧੀ ਖੁਦ ਅਲਬਾਨੀਜ਼ ਨੇ ਟਵੀਟ ਵੀ ਕੀਤਾ।  

ਇਹ ਵੀ ਪੜ੍ਹੋ– ਦੇਸ਼ ’ਚ ਵਧ ਰਹੇ ਹਨ ਸਪ੍ਰਿੰਗ ਇਨਫਲੂਏਂਜਾ ਦੇ ਮਾਮਲੇ, ਕਿੰਨਾ ਖਤਰਨਾਕ ਤੇ ਕੀ ਹਨ ਇਸਦੇ ਲੱਛਣ!


Rakesh

Content Editor

Related News