ਭਾਰਤੀ ਡਰਾਈਵਰਾਂ ਨੇ ਪੇਸ਼ ਕੀਤੀ ਬਹਾਦਰੀ ਦੀ ਮਿਸਾਲ ! ਆਸਟ੍ਰੇਲੀਆ ''ਚ ਕੁੱਟ-ਕੁੱਟ ਭਜਾਏ ਲੁਟੇਰੇ
Tuesday, Mar 24, 2026 - 03:59 PM (IST)
ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਭਾਰਤੀ ਟਰੱਕ ਡਰਾਈਵਰਾਂ ਨੇ ਆਪਣੀ ਬਹਾਦਰੀ ਅਤੇ ਸੂਝ-ਬੂਝ ਨਾਲ ਨਾ ਸਿਰਫ਼ ਲੁਟੇਰਿਆਂ ਦੀ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ, ਸਗੋਂ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਇਆ ਕਿ ਉਨ੍ਹਾਂ ਨੂੰ ਆਪਣੀ ਜਾਨ ਬਚਾ ਕੇ ਉੱਥੋਂ ਭੱਜਣ ਲਈ ਮਜਬੂਰ ਹੋਣਾ ਪਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ 2 ਭਾਰਤੀ ਮੂਲ ਦੇ ਡਰਾਈਵਰ ਆਪਣੇ ਟਰੱਕ ਦੇ ਕੋਲ ਖੜ੍ਹੇ ਸਨ। ਇਸੇ ਦੌਰਾਨ 2 ਸਥਾਨਕ ਆਸਟ੍ਰੇਲੀਆਈ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ਦਾ ਟਰੱਕ ਲੁੱਟਣ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਡਰਾਈਵਰਾਂ 'ਤੇ ਹਮਲਾ ਕਰ ਕੇ ਉਨ੍ਹਾਂ ਨੂੰ ਡਰਾਉਣ ਅਤੇ ਲੁੱਟਣ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਨੇ ਸੋਚਿਆ ਸੀ ਕਿ ਡਰਾਈਵਰ ਡਰ ਜਾਣਗੇ, ਪਰ ਹੋਇਆ ਇਸ ਦੇ ਬਿਲਕੁਲ ਉਲਟ। ਭਾਰਤੀ ਡਰਾਈਵਰਾਂ ਨੇ ਬਿਨਾਂ ਘਬਰਾਏ ਉਨ੍ਹਾਂ ਦਾ ਮੁਕਾਬਲਾ ਕੀਤਾ ਤੇ ਉਨ੍ਹਾਂ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਲੁਟੇਰਿਆਂ ਦੇ ਹੋਸ਼ ਉੱਡ ਗਏ।
Goons try to rob two Indian truck drivers in Melbourne, Australia
They regretted this decision instantly pic.twitter.com/6jxDe0bbc5
— RT (@RT_com) March 24, 2026
ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ
ਹਮਲਾਵਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਅਜਿਹਾ ਜਵਾਬ ਮਿਲੇਗਾ। ਉਹ ਇੰਨੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਕਿ ਮੌਕੇ ਤੋਂ ਭੱਜਣ ਵਿੱਚ ਹੀ ਆਪਣੀ ਭਲਾਈ ਸਮਝੀ।ਇਸ ਘਟਨਾ ਦੀ ਵੀਡੀਓ ਅਤੇ ਖ਼ਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਭਾਰਤੀ ਭਾਈਚਾਰੇ ਦੇ ਲੋਕ ਡਰਾਈਵਰਾਂ ਦੀ ਦਲੇਰੀ ਦੀ ਸ਼ਲਾਘਾ ਕਰ ਰਹੇ ਹਨ। ਲੋਕ ਲਿਖ ਰਹੇ ਹਨ ਕਿ "ਭਾਰਤੀਆਂ ਨੂੰ ਕਮਜ਼ੋਰ ਸਮਝਣ ਦੀ ਭੁੱਲ ਨਾ ਕਰੋ।"
ਇਹ ਵੀ ਪੜ੍ਹੋ- ਪਾਕਿਸਤਾਨ ਖ਼ਤਮ ਕਰਾਏਗਾ ਅਮਰੀਕਾ-ਇਰਾਨ ਦੀ ਜੰਗ ! ਟਰੰਪ ਨੇ ਫ਼ੋਨ ਲਾ ਕੀਤੀ Secret Talk
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
