ਭਾਰਤੀ ਦੂਤਘਰ ਨੇ ਭਾਰਤੀਆਂ ਨੂੰ ਜਲਦ ਤੋਂ ਜਲਦ ਯੂਕ੍ਰੇਨ ਛੱਡਣ ਦੀ ਦਿੱਤੀ ਸਲਾਹ
Thursday, Oct 20, 2022 - 10:34 AM (IST)

ਨਵੀਂ ਦਿੱਲੀ (ਭਾਸ਼ਾ)- ਯੂਕ੍ਰੇਨ 'ਚ ਸਥਿਤ ਭਾਰਤੀ ਦੂਤਘਰ ਨੇ ਹਮਲੇ ਤੇਜ਼ ਹੁੰਦੇ ਦੇਖ ਭਾਰਤੀ ਨਾਗਰਿਕਾਂ ਨੂੰ ਜਲਦ ਤੋਂ ਜਲਦ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਇਕ ਬਿਆਨ ਜਾਰੀ ਕਰ ਕੇ ਭਾਰਤੀ ਨਾਗਰਿਕਾਂ ਤੋਂ ਯੂਕ੍ਰੇਨ ਦੀ ਯਾਤਰਾ ਨਹੀਂ ਕਰਨ ਦੀ ਵੀ ਸਲਾਹ ਦਿੱਤੀ ਹੈ। ਦੂਤਘਰ ਨੇ ਕਿਹਾ,''ਵਿਗੜਦੀ ਸੁਰੱਖਿਆ ਸਥਿਤੀ ਅਤੇ ਹਾਲ 'ਚ ਖ਼ਰਾਬ ਹੁੰਦੇ ਹਾਲਾਤ ਨੂੰ ਦੇਖਦੇ ਹੋਏ, ਭਾਰਤੀ ਨਾਗਰਿਕਾਂ ਨੂੰ ਯੂਕ੍ਰੇਨ ਦੀ ਯਾਤਰਾ ਨਹੀਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਫਿਲਹਾਲ ਯੂਕ੍ਰੇਨ 'ਚ ਰਹਿ ਰਹੇ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਜਲਦ ਤੋਂ ਜਲਦ ਯੂਕ੍ਰੇਨ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ।''
ਰੂਸ ਅਤੇ ਯੂਕ੍ਰੇਨ ਦਰਮਿਆਨ ਯੁੱਧ ਤੇਜ਼ ਹੋ ਗਿਆ ਹੈ। ਰੂਸ ਨੇ ਲਗਭਗ 2 ਹਫ਼ਤੇ ਪਹਿਲਾਂ ਕ੍ਰੀਮਿਆ 'ਚ ਹੋਏ ਇਕ ਭਿਆਨਕ ਵਿਸਫ਼ੋਟ ਦੇ ਜਵਾਬ 'ਚ ਯੂਕ੍ਰੇਨ ਦੇ ਵੱਖ-ਵੱਖ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲ ਹਮਲੇ ਕੀਤੇ ਹਨ। ਰੂਸ ਨੇ ਵਿਸਫ਼ੋਟ ਲਈ ਯੂਕ੍ਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ