ਭਾਰਤੀ ਵਿਦੇਸ਼ ਮੰਤਰੀ ਨੇ EU ਨਾਲ ਕੀਤੀ ਗੱਲ, ਕਿਹਾ-''ਪਾਕਿਸਤਾਨੀ ਹਮਲਿਆਂ ਦਾ ਦਿਆਂਗੇ ਮੂੰਹ ਤੋੜ ਜਵਾਬ''
Thursday, May 08, 2025 - 10:43 PM (IST)
 
            
            ਨਵੀਂ ਦਿੱਲੀ : ਪਾਕਿਸਤਾਨ ਨੇ ਭਾਰਤ ਦੇ ਕਈ ਇਲਾਕਿਆਂ ਉੱਤੇ ਡਰੋਨ ਹਮਲੇ ਕਰ ਦਿੱਤੇ ਹਨ। ਭਾਰਤ ਵੱਲੋਂ ਵੀ ਇਨ੍ਹਾਂ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤੀ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕ ਨੇ ਈਯੂ ਨਾਲ ਗੱਲ ਕੀਤੀ ਹੈ। ਇਸ ਦੌਰਾਨ ਰੱਖਿਆ ਮੰਤਰੀ ਨੇ ਸਖਤ ਸ਼ਬਦਂ ਵਿਚ ਕਿਹਾ ਹੈ ਕਿ ਪਾਕਿਸਤਾਨ ਦੇ ਕਿਸੇ ਵੀ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਦੱਸ ਦਈਏ ਕਿ ਭਾਰਤ ਪਾਕਿਸਤਾਨ ਤਣਾਅ ਦਰਮਿਆਨ ਦੇਸ਼ ਵਿਚ ਕਈ ਥਾਈਂ ਹਮਲੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪਠਾਨਕੋਟ ਤੇ ਜਲੰਧਰ ਵਿਚ ਹਮਲੇ ਹੋਣ ਦੀਆਂ ਖਬਰਾਂ ਹਨ। ਸੁਰੱਖਿਆ ਏਜੰਸੀਆਂ ਨੂੰ ਅਲਰਟ ਉੱਤੇ ਰੱਖਿਆ ਗਿਆ ਹੈ। ਪੂਰੇ ਭਾਰਤ ਵਿਚ ਏਅਰ ਡਿਫੈਂਸ ਸਿਸਟਮ ਐਕਟਿਵ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤ ਉੱਤੇ ਪਾਕਿਸਤਾਨ ਦੇ ਡਰੋਨ ਹਮਲਿਆਂ ਤੋਂ ਬਾਅਦ ਭਾਰਤ ਨੇ ਵੀ ਪਾਕਿਸਤਾਨ ਉੱਤੇ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਜਾਣਕਾਰੀ ਸਾਹਮਣੇ ਆ ਰਹੀ ਹੈ ਭਾਰਤ ਨੇ ਪੰਜਾਬ ਦੇ ਲਾਹੌਰ ਉੱਤੇ ਡਰੋਨ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਭਾਰਤ ਵੱਲੋਂ ਪਾਕਿਸਤਾਨ ਉਤੇ ਮਿਜ਼ਾਇਲ ਦਾਗੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            