ਸ਼੍ਰੀਲੰਕਾ ’ਚ ਵਿਗੜੇ ਹਾਲਾਤ ’ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਇਹ ਬਿਆਨ
Sunday, Jul 10, 2022 - 01:29 PM (IST)
ਤਿਰੂਵਨੰਤਪੁਰਮ- ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਸ਼੍ਰੀਲੰਕਾ ਦੇ ਤਾਜ਼ਾ ਹਾਲਾਤ ਨੂੰ ਲੈ ਕੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਮੇਸ਼ਾ ਸ਼੍ਰੀਲੰਕਾ ਦਾ ਸਮਰਥਨ ਕਰਦੀ ਰਹੀ ਹੈ ਅਤੇ ਉਹ ਆਪਣੇ ਮੌਜੂਦਾ ਆਰਥਿਕ ਸੰਕਟ ਦੌਰਾਨ ਗੁਆਂਢੀ ਦੇਸ਼ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਉੱਥੋਂ ਦੇ ਹਾਲਾਤ ’ਤੇ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਮੇਂ ਕੋਈ ਸ਼ਰਨਾਰਥੀ ਸੰਕਟ ਨਹੀਂ ਹੈ। ਤਿੰਨ ਦਿਨਾਂ ਦੌਰੇ 'ਤੇ ਸੂਬੇ ਦੀ ਰਾਜਧਾਨੀ ਪਹੁੰਚਣ ਤੋਂ ਬਾਅਦ ਤਿਰੂਵਨੰਤਪੁਰਮ ਹਵਾਈ ਅੱਡੇ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਅਸੀਂ ਸ਼੍ਰੀਲੰਕਾ ਦਾ ਬਹੁਤ ਸਮਰਥਨ ਕੀਤਾ ਹੈ। ਅਸੀਂ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਜਿੱਥੇ ਉਹ ਚਿੰਤਤ ਹਨ, ਅਸੀਂ ਹਮੇਸ਼ਾ ਬਹੁਤ ਮਦਦਗਾਰ ਹੁੰਦੇ ਹਾਂ।
ਇਹ ਵੀ ਪੜ੍ਹੋ- ਸ਼੍ਰੀਲੰਕਾ 'ਚ ਵਿਗੜੇ ਹਾਲਾਤ, PM ਰਿਹਾਇਸ਼ 'ਚ ਪ੍ਰਦਰਸ਼ਨਕਾਰੀਆਂ ਨੇ ਲਾਈ ਅੱਗ
ਜੈਸ਼ੰਕਰ ਨੇ ਸ਼੍ਰੀਲੰਕਾ 'ਚ ਆਰਥਿਕ ਸੰਕਟ 'ਤੇ ਭਾਰਤ ਦੇ ਸਟੈਂਡ 'ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਸਮੇਂ ਆਪਣੀਆਂ ਸਮੱਸਿਆਵਾਂ ਜ਼ਰੀਏ ਕੰਮ ਕਰ ਰਹੇ ਹਨ, ਇਸ ਲਈ ਸਾਨੂੰ ਉਡੀਕ ਕਰਨੀ ਪਵੇਗੀ ਅਤੇ ਦੇਖਣਾ ਪਵੇਗਾ ਕਿ ਉਹ ਕੀ ਕਰਦੇ ਹਨ। ਇਹ ਪੁੱਛੇ ਜਾਣ 'ਤੇ ਕਿ ਕੀ ਕੋਈ ਸ਼ਰਨਾਰਥੀ ਸੰਕਟ ਹੈ। ਇਸ ’ਤੇ ਕੇਂਦਰੀ ਮੰਤਰੀ ਨੇ ਕਿਹਾ, "ਫਿਲਹਾਲ ਕੋਈ ਸ਼ਰਨਾਰਥੀ ਸੰਕਟ ਨਹੀਂ ਹੈ।
ਇਹ ਵੀ ਪੜ੍ਹੋ- ਸ਼੍ਰੀਲੰਕਾਈ PM ਵਿਕ੍ਰਮਸਿੰਘੇ ਨੇ ਦਿੱਤਾ ਅਸਤੀਫਾ, ਕਿਹਾ-ਨਾਗਰਿਕਾਂ ਦੀ ਸੁਰੱਖਿਆ ਲਈ ਲਿਆ ਫੈਸਲਾ
ਦੱਸਣਯੋਗ ਹੈ ਕਿ ਸ਼੍ਰੀਲੰਕਾ ਇਸ ਸਮੇਂ ਵੱਡੇ ਆਰਥਿਕ ਸੰਕਟ ਵਿਚੋਂ ਲੰਘ ਰਿਹਾ ਹੈ, ਇਸ ਕਰਕੇ ਉਥੇ ਜ਼ਰੂਰੀ ਚੀਜ਼ਾਂ ਦੀ ਕਮੀ ਹੋ ਗਈ ਹੈ ਅਤੇ ਹਿੰਸਕ ਝੜਪ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦੇਸ਼ ਨੂੰ ਇਸ ਸਥਿਤੀ ਨਾਲ ਨਜਿੱਠਣ ਅਤੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਪੂਰਾ ਕਰਨ ਲਈ ਘੱਟ ਤੋਂ ਘੱਟ 4 ਅਰਬ ਅਮਰੀਕੀ ਡਾਲਰ ਦੀ ਆਰਥਿਕ ਸਹਾਇਤਾ ਦੀ ਲੋੜ ਹੈ। ਹਾਲਾਤ ਨੂੰ ਵੇਖਦੇ ਹੋਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਵਿਕ੍ਰਮਸਿੰਘੇ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਯਕੀਨਨ ਕਰਨ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।