ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ''ਚ ਤੈਰਾਕੀ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਵਜ੍ਹਾ

05/22/2022 12:34:52 AM

ਨਵੀਂ ਦਿੱਲੀ : ਓਟਾਵਾ, ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ ਨੇ ਵਿਦਿਆਰਥੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਇਸ ਸਾਲ ਅਪ੍ਰੈਲ 'ਚ ਵਾਪਰੀਆਂ 2 ਦੁਖਦਾਈ ਘਟਨਾਵਾਂ ਤੋਂ ਬਾਅਦ ਤੈਰਾਕੀ ਵਿੱਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਇਹ ਐਡਵਾਈਜ਼ਰੀ ਭਾਰਤੀ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਮਾਈਕ੍ਰੋ-ਬਲਾਗਿੰਗ ਸਾਈਟ ਟਵਿੱਟਰ 'ਤੇ ਪੋਸਟ ਕੀਤੀ ਸੀ ਕਿ ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਦੀਆਂ ਡੁੱਬਣ ਨਾਲ ਮੌਤਾਂ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਨੂੰ ਲੈ ਕੇ ਹਾਈ ਕਮਿਸ਼ਨ ਚਿੰਤਤ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

PunjabKesari

ਹਾਈ ਕਮਿਸ਼ਨ ਨੇ ਆਪਣੀ ਐਡਵਾਈਜ਼ਰੀ 'ਚ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਝੀਲਾਂ ਜਾਂ ਨਦੀਆਂ 'ਤੇ ਜਾਣ ਵੇਲੇ ਲਾਈਫ ਜੈਕਟਾਂ ਵਰਗੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਤੈਰਾਕੀ ਜਾਂ ਗੋਤਾਖੋਰੀ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਜਿਨ੍ਹਾਂ ਨੂੰ ਤੈਰਾਕੀ ਨਹੀਂ ਆਉਂਦੀ, ਉਨ੍ਹਾਂ ਨੂੰ ਸਿੱਖਣ ਦੇ ਮਕਸਦ ਨਾਲ ਨਦੀ ਜਾਂ ਝੀਲ ਵਿੱਚ ਨਹੀਂ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਜਲੰਧਰ 'ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ

ਇਹ ਵੀ ਕਿਹਾ ਗਿਆ ਹੈ ਕਿ ਕਈ ਵਾਰ ਵਿਦਿਆਰਥੀ ਸ਼ਰਾਬ ਦੇ ਨਸ਼ੇ 'ਚ ਵਾਟਰ ਸਪੋਰਟਸ ਖੇਡਣ ਦੀ ਕੋਸ਼ਿਸ਼ ਕਰਦੇ ਹਨ ਤੇ ਲੋਕ ਪਾਣੀ 'ਚ ਉਤਰ ਜਾਂਦੇ ਹਨ, ਜਿਨ੍ਹਾਂ ਨੂੰ ਤੈਰਾਕੀ ਦਾ ਬਿਲਕੁਲ ਵੀ ਤਜਰਬਾ ਨਹੀਂ ਹੁੰਦਾ, ਜਿਸ ਦੇ ਨਤੀਜੇ ਵਜੋਂ ਹਾਦਸਾ ਵਾਪਰ ਜਾਂਦਾ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਘਟਨਾਵਾਂ ਨੂੰ ਰੋਕਣ ਲਈ ਵਿਦਿਆਰਥੀਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੀਆਂ ਖਤਰਨਾਕ ਗਤੀਵਿਧੀਆਂ ਤੋਂ ਬਚਣ।

ਇਹ ਵੀ ਪੜ੍ਹੋ : Weather Update: ਬਦਲੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News