ਬੰਗਲਾਦੇਸ਼ ''ਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀ ਦੀ ਮੌਤ ! ਸ਼ੱਕੀ ਹਾਲਾਤ ''ਚ ਕਮਰੇ ''ਚੋਂ ਮਿਲੀ ਲਾਸ਼
Tuesday, May 19, 2026 - 08:13 PM (IST)
ਇੰਟਰਨੈਸ਼ਨਲ ਡੈਸਕ : ਬੰਗਲਾਦੇਸ਼ ਦੇ ਚਟਗਾਂਵ ਵਿੱਚ ਸਥਿਤ ਭਾਰਤੀ ਸਹਾਇਕ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਸਥਾਨਕ ਪੁਲਸ ਨੇ ਚਟਗਾਂਵ ਦੇ ਖੁਲਸ਼ੀ ਇਲਾਕੇ ਵਿੱਚ ਸਥਿਤ ਭਾਰਤੀ ਦਫ਼ਤਰ ਤੋਂ ਇੱਕ ਭਾਰਤੀ ਨਾਗਰਿਕ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਨਰਿੰਦਰ ਵਜੋਂ ਹੋਈ ਹੈ, ਜੋ ਹਰਿਆਣਾ ਦਾ ਰਹਿਣ ਵਾਲਾ ਸੀ।
ਨਰਿੰਦਰ ਚਟਗਾਂਵ ਸਥਿਤ ਭਾਰਤੀ ਹਾਈ ਕਮਿਸ਼ਨ ਵਿੱਚ ਸੁਰੱਖਿਆ ਪ੍ਰੋਟੋਕੋਲ ਅਧਿਕਾਰੀ ਵਜੋਂ ਤਾਇਨਾਤ ਸੀ। ਮੰਗਲਵਾਰ ਸਵੇਰੇ ਜਦੋਂ ਉਸ ਨੇ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ, ਤਾਂ ਉੱਥੇ ਮੌਜੂਦ ਦੂਜੇ ਅਧਿਕਾਰੀਆਂ ਨੇ ਪਹਿਲਾਂ ਆਪਣੇ ਪੱਧਰ 'ਤੇ ਕੋਸ਼ਿਸ਼ ਕੀਤੀ। ਕੋਈ ਜਵਾਬ ਨਾ ਮਿਲਣ 'ਤੇ ਸਥਾਨਕ ਪੁਲਸ ਨੂੰ ਬੁਲਾਇਆ ਗਿਆ, ਜਿਸ ਨੇ ਹਾਈ ਕਮਿਸ਼ਨ ਦੇ ਇੱਕ ਕਮਰੇ ਵਿੱਚੋਂ ਨਰਿੰਦਰ ਦੀ ਲਾਸ਼ ਬਰਾਮਦ ਕੀਤੀ।
ਚਟਗਾਂਵ ਮੈਟਰੋਪੋਲੀਟਨ ਪੁਲਸ (CMP) ਦੇ ਕਮਿਸ਼ਨਰ ਹਸਨ ਮੁਹੰਮਦ ਸ਼ੌਕਤ ਅਲੀ ਨੇ ਪੁਸ਼ਟੀ ਕੀਤੀ ਕਿ ਨਰਿੰਦਰ ਉਸ ਦਫ਼ਤਰ ਵਿੱਚ ਸੁਰੱਖਿਆ ਪ੍ਰੋਟੋਕੋਲ ਅਧਿਕਾਰੀ ਵਜੋਂ ਕੰਮ ਕਰ ਰਿਹਾ ਸੀ। ਪੁਲਸ ਅਨੁਸਾਰ, ਦੂਤਾਵਾਸ ਦੇ ਅਧਿਕਾਰੀਆਂ ਨੇ ਸੂਚਿਤ ਕੀਤਾ ਸੀ ਕਿ ਕਮਰੇ ਵਿੱਚੋਂ ਕੋਈ ਜਵਾਬ ਨਹੀਂ ਮਿਲ ਰਿਹਾ। ਮ੍ਰਿਤਕ ਨਰਿੰਦਰ ਦੇ ਪਿਤਾ ਦਾ ਨਾਮ ਰਾਮ ਨਿਵਾਸ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
