ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ: NIA ਨੇ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ
Thursday, Jun 15, 2023 - 09:35 AM (IST)
ਨਵੀਂ ਦਿੱਲੀ- ਐੱਨ.ਆਈ.ਏ. ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ ਵਿੱਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਲੋਕਾਂ ਦੀ ਪਛਾਣ ਦੀ ਅਪੀਲ ਕੀਤੀ ਗਈ ਹੈ। ਐੱਨ.ਆਈ.ਏ. ਨੇ ਕਿਹਾ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਬਾਰੇ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਿਤ ਕਰੇ। ਇਹ ਲੋਕ ਮਾਰਚ ਵਿੱਚ ਲੰਡਨ ਵਿੱਚ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਲਈ ਜ਼ਿੰਮੇਵਾਰ ਸਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਸੁੱਖੂ ਦਾ ਵੱਡਾ ਬਿਆਨ, BBMB ਦੇ ਨਾਲ-ਨਾਲ ਚੰਡੀਗੜ੍ਹ ’ਚ ਵੀ ਹਿਮਾਚਲ ਦੀ ਹਿੱਸੇਦਾਰੀ
ਇਸ ਤੋਂ ਪਹਿਲਾਂ, ਐੱਨ.ਆਈ.ਏ. ਨੇ ਸੋਮਵਾਰ ਨੂੰ 5 ਵੀਡੀਓ ਵੀ ਜਾਰੀ ਕੀਤੀਆਂ ਸਨ ਅਤੇ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਆਮ ਲੋਕਾਂ ਦੀ ਮਦਦ ਮੰਗੀ ਸੀ। NIA ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਇਹ ਲੋਕ ਭਾਰਤੀ ਹਾਈ ਕਮਿਸ਼ਨ, ਲੰਡਨ 'ਤੇ ਹੋਏ ਹਮਲੇ 'ਚ ਸ਼ਾਮਲ ਸਨ। ਜੇ ਕਿਸੇ ਨੂੰ ਇਨ੍ਹਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸ਼ੇਅਰ ਕਰੋ।
ਇਹ ਵੀ ਪੜ੍ਹੋ: CM ਮਾਨ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।