ਮੁਹੰਮਦ ਯੂਨੁਸ ਦੇ ਸਹੁੰ ਚੁੱਕ ਸਮਾਰੋਹ ''ਚ ਸ਼ਾਮਲ ਹੋਏ ਭਾਰਤੀ ਹਾਈ ਕਮਿਸ਼ਨਰ
Friday, Aug 09, 2024 - 11:43 AM (IST)
ਨਵੀਂ ਦਿੱਲੀ (ਭਾਸ਼ਾ)- ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਸ਼ਰਮਾ ਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਮੁਹੰਮਦ ਯੂਨੁਸ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਏ। ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ ਨੇ ਨੋਬੇਲ ਪੁਰਸਕਾਰ ਨਾਲ ਸਨਮਾਨਤ ਅਰਥਸ਼ਾਸਤਰੀ ਯੂਨੁਸ (84) ਨੂੰ ਰਾਸ਼ਟਰਪਤੀ ਭਵਨ 'ਬੰਗਭਵਨ' 'ਚ ਆਯੋਜਿਤ ਇਕ ਸਮਾਰੋਹ 'ਚ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਵੀਰਵਾਰ ਨੂੰ ਸਹੁੰ ਚੁਕਾਈ।
ਵਿਦੇਸ਼ ਮੰਤਰਾਲਾ ਦੇ ਪ੍ਰਚਾਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਹਾਈ ਕਮਿਸ਼ਨਰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਏ। ਯੂਨੁਸ ਨੇ ਅਜਿਹੇ ਸਮੇਂ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁੱਕੀ ਹੈ, ਜਦੋਂ ਬੰਗਲਾਦੇਸ਼ 'ਚ ਵਿਦਿਆਰਥੀਆਂ ਦੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਕਾਰਨ ਤਿੰਨ ਦਿਨ ਪਹਿਲੇ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਦੇਸ਼ ਛੱਡ ਕੇ ਚਲੀ ਗਈ ਸੀ। ਯੂਨੁਸ ਦੀ ਮਦਦ ਲਈ 16 ਮੈਂਬਰੀ ਸਲਾਹਕਾਰ ਪ੍ਰੀਸ਼ਦ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਅੰਦੋਲਨ ਦੇ 2 ਮੁੱਖ ਆਯੋਜਕ ਮੁਹੰਮਦ ਨਾਹਿਦ ਇਸਲਾਮ ਅਤੇ ਆਸਿਫ਼ ਮਹਿਮੂਦ ਵੀ ਸਲਾਹਕਾਰ ਪ੍ਰੀਸ਼ਦ ਦਾ ਹਿੱਸਾ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8