ਭਾਰਤੀ ਸਮੁੰਦਰੀ ਫੌਜ ਨੂੰ ਮਿਲਿਆ ਵੱਡਾ ਸਨਮਾਨ, ਰਾਸ਼ਟਰਪਤੀ ਨੇ ਕੀਤਾ ਸਨਮਾਨਤ
Wednesday, Nov 20, 2019 - 11:37 PM (IST)
ਕੰਨੂਰ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੁੱਧਵਾਰ ਭਾਰਤੀ ਸਮੁੰਦਰੀ ਫੌਜ ਦੀ ਅਕੈਡਮੀ ਨੂੰ ਪ੍ਰੈਜ਼ੀਡੈਂਟਸ ਕਲਰ ਪੁਰਸਕਾਰ ਨਾਲ ਸਨਮਾਨਿਤ ਕੀਤਾ। ਕਿਸੇ ਵੀ ਫੌਜੀ ਇਕਾਈ ਨੂੰ ਦਿੱਤਾ ਜਾਣ ਵਾਲਾ ਇਹ ਸਰਵਉੱਚ ਸਨਮਾਨ ਹੈ। ਰਾਸ਼ਟਰਪਤੀ ਨੇ ਇਸ ਮੌਕੇ ’ਤੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮੁੰਦਰੀ ਫੌਜ ਦੇ ਜਵਾਨ ਕਦੇ ਵੀ ਆਪਣੇ ਦੇਸ਼ ਨੂੰ ਝੁਕਣ ਨਹੀਂ ਦੇਣਗੇ।