ਜੰਗ ਵਿਚਾਲੇ ALERT ''ਤੇ ਭਾਰਤ ! ਸਮੁੰਦਰੀ ਫੌਜ ਨੂੰ ਜਾਰੀ ਹੋ ਗਏ ਹੁਕਮ

Tuesday, Mar 24, 2026 - 12:55 PM (IST)

ਜੰਗ ਵਿਚਾਲੇ ALERT ''ਤੇ ਭਾਰਤ ! ਸਮੁੰਦਰੀ ਫੌਜ ਨੂੰ ਜਾਰੀ ਹੋ ਗਏ ਹੁਕਮ

ਨਵੀਂ ਦਿੱਲੀ- ਮਿਡਲ ਈਸਟ 'ਚ ਇਰਾਨ-ਇਜ਼ਰਾਈਲ ਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੀ। ਇਸ ਜੰਗ ਕਾਰਨ ਜਿੱਥੇ ਦੁਨੀਆ ਭਰ 'ਚ ਤੇਲ-ਗੈਸ ਦਾ ਸੰਕਟ ਪੈਦਾ ਹੋ ਗਿਆ ਹੈ, ਉੱਥੇ ਹੀ ਗਲੋਬਲ ਪੱਧਰ 'ਤੇ ਵਪਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸੇ ਦੌਰਾਨ ਭਾਰਤ ਨੇ ਵੀ ਆਪਣੀਆਂ ਰੱਖਿਆ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ਦੇ 'ਕਰਤੱਵ ਪੱਥ' ਸਥਿਤ ਵਾਰ ਰੂਮ ਵਿੱਚ ਦੇਸ਼ ਦੀਆਂ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕੀਤੀ।

ਇਸ ਬੈਠਕ ਵਿੱਚ ਭਾਰਤ ਦੇ ਚੀਫ਼ ਆਫ਼ ਡਿਫੈਂਸ ਸਟਾਫ਼ (CDS) ਜਨਰਲ ਅਨਿਲ ਚੌਹਾਨ, ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀ, ਡੀ.ਆਰ.ਡੀ.ਓ. (DRDO) ਦੇ ਚੇਅਰਮੈਨ ਡਾ. ਸਮੀਰ ਕਾਮਤ ਸਣੇ ਕਈ ਅਧਿਕਾਰੀ ਹਾਜ਼ਰ ਰਹੇ। ਪੱਛਮੀ ਏਸ਼ੀਆ ਵਿੱਚ ਵੱਧਦੇ ਤਣਾਅ ਅਤੇ ਸਮੁੰਦਰੀ ਵਪਾਰਕ ਰੂਟਾਂ (ਖ਼ਾਸ ਕਰਕੇ ਸਟ੍ਰੇਟ ਆਫ਼ ਹਾਰਮੁਜ਼) 'ਤੇ ਹੋ ਰਹੇ ਹਮਲਿਆਂ ਨੂੰ ਦੇਖਦੇ ਹੋਏ ਭਾਰਤੀ ਜਲ ਸੈਨਾ ਨੇ ਖਾੜੀ ਖੇਤਰ ਅਤੇ ਹਿੰਦ ਮਹਾਸਾਗਰ ਵਿੱਚ ਆਪਣੇ ਜੰਗੀ ਜਹਾਜ਼ਾਂ ਅਤੇ ਨਿਗਰਾਨੀ ਕਰਨ ਵਾਲੇ ਜਹਾਜ਼ਾਂ ਦੀ ਗਿਣਤੀ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ

ਜਲ ਸੈਨਾ ਹਰ ਵਪਾਰਕ ਜਹਾਜ਼ ਦੀ ਹਰਕਤ 'ਤੇ ਨਜ਼ਰ ਰੱਖ ਰਹੀ ਹੈ ਤਾਂ ਜੋ ਭਾਰਤੀ ਜਹਾਜ਼ਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਵੀ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੰਸਦ ਵਿੱਚ ਇਸ ਸਥਿਤੀ ਨੂੰ ਚਿੰਤਾਜਨਕ ਦੱਸਿਆ ਹੈ। 

ਇਹ ਜੰਗ ਭਾਰਤ ਲਈ ਕਈ ਪੱਖੋਂ ਅਹਿਮ ਹੈ ਤੇ ਇਸ ਨੇ ਭਾਰਤ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਭਾਰਤ ਆਪਣੇ ਕੱਚੇ ਤੇਲ ਦੀ ਲੋੜ ਦਾ ਵੱਡਾ ਹਿੱਸਾ ਅਤੇ ਗੈਸ ਇਸੇ ਖੇਤਰ ਤੋਂ ਮੰਗਵਾਉਂਦਾ ਹੈ। ਜੰਗ ਕਾਰਨ ਸਮੁੰਦਰੀ ਰਸਤੇ ਪ੍ਰਭਾਵਿਤ ਹੋ ਰਹੇ ਹਨ, ਜਿਸ ਨਾਲ ਤੇਲ-ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਤੇ ਇਸ ਕਾਰਨ ਕਈ ਚੀਜ਼ਾਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਖਾੜੀ ਦੇਸ਼ਾਂ ਵਿੱਚ ਲਗਭਗ ਇੱਕ ਕਰੋੜ ਭਾਰਤੀ ਰਹਿੰਦੇ ਹਨ, ਜਿਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲ ਹੈ ਤੇ ਇਸੇ ਕਾਰਨ ਭਾਰਤ ਸਰਕਾਰ ਨੇ ਇਹ ਅਹਿਮ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਖ਼ਤਮ ਕਰਾਏਗਾ ਅਮਰੀਕਾ-ਇਰਾਨ ਦੀ ਜੰਗ ! ਟਰੰਪ ਨੇ ਫ਼ੋਨ ਲਾ ਕੀਤੀ Secret Talk

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News