ਇੰਡੀਅਨ ਨੇਵੀ ''ਚ ਪਾਕਿ ਜਾਸੂਸੀ ਰੈਕੇਟ ਦਾ ਪਰਦਾਫਾਸ਼, 7 ਜਲ ਸੈਨਿਕ ਗ੍ਰਿਫਤਾਰ

Friday, Dec 20, 2019 - 04:16 PM (IST)

ਅਮਰਾਵਤੀ— ਆਂਧਰਾ ਪ੍ਰਦੇਸ਼ ਪੁਲਸ ਨੇ ਸ਼ੁੱਕਰਵਾਰ ਨੂੰ ਪਾਕਿਸਤਾਨੀ ਸੰਪਰਕ ਵਾਲੇ ਇਕ ਜਾਸੂਸੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦੇ ਹੋਏ ਭਾਰਤੀ ਜਲ ਸੈਨਾ ਦੇ 7 ਕਰਮਚਾਰੀਆਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕੀਤਾ। ਆਂਧਰਾ ਪ੍ਰਦੇਸ਼ ਪੁਲਸ ਨੇ ਮਾਮਲਾ ਦਰਜ ਕਰ ਕੇ ਪੂਰੇ ਰੈਕੇਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਜਲ ਸੈਨਿਕਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿਆ ਗ੍ਰਿਫਤਾਰ
ਪੁਲਸ ਵਲੋਂ ਜਾਰੀ ਬਿਆਨ ਅਨੁਸਾਰ, ਪੁਲਸ ਦੀ ਖੁਫੀਆ ਬਰਾਂਚ ਨੇ ਕੇਂਦਰੀ ਖੁਫੀਆ ਏਜੰਸੀਆਂ ਅਤੇ ਜਲ ਸੈਨਾ ਦੇ ਖੁਫੀਆ ਵਿਭਾਗ ਨਾਲ ਮਿਲ ਕੇ 'ਆਪਰੇਸ਼ਨ ਡਾਲਫਿਨਜ਼ ਨੋਜ' ਚਲਾਇਆ ਅਤੇ ਇਸ ਜਾਸੂਸੀ ਰੈਕੇਟ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਕਿਹਾ,''ਸ਼ਿਕਾਇਤ ਦਰਜ ਕਰ ਲਈ ਗਈ ਹੈ। ਜਲ ਸੈਨਾ ਦੇ 7 ਕਰਮਚਾਰੀਆਂ ਅਤੇ ਇਕ ਹਵਾਲਾ ਆਪਰੇਟਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਰੈਕੇਟ ਦਾ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਸ਼ੱਕ
ਪੁਲਸ ਨੇ ਕਿਹਾ ਕਿ ਕੁਝ ਹੋਰ ਸ਼ੱਕੀਆਂ ਤੋਂ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਸੰਬੰਧ 'ਚ ਪੂਰੀ ਜਾਣਕਾਰੀ ਦਿੱਤੇ ਬਿਨਾਂ ਪੁਲਸ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਗ੍ਰਿਫਤਾਰ ਲੋਕਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਰੈਕੇਟ ਦਾ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਸ਼ੱਕ ਹੈ।


DIsha

Content Editor

Related News