ਪੈਟਰੋਲ-ਡੀਜ਼ਲ ਦੀ ਕਿੱਲਤ ਨੂੰ ਲੈ ਇੰਡੀਅਨ ਆਇਲ ਦਾ ਵੱਡਾ ਬਿਆਨ
Friday, Mar 06, 2026 - 09:52 PM (IST)
ਨਵੀਂ ਦਿੱਲੀ : ਸੋਸ਼ਲ ਮੀਡੀਆ 'ਤੇ ਪਿਛਲੇ ਕੁਝ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਨੂੰ ਲੈ ਕੇ ਫੈਲ ਰਹੀਆਂ ਖਬਰਾਂ 'ਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ ਅਤੇ ਸਪਲਾਈ ਚੇਨ ਪੂਰੀ ਤਰ੍ਹਾਂ ਸੁਚਾਰੂ ਰੂਪ ਵਿੱਚ ਕੰਮ ਕਰ ਰਹੀ ਹੈ।
ਇੰਡੀਅਨ ਆਇਲ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸੋਸ਼ਲ ਮੀਡੀਆ 'ਤੇ ਬਾਲਣ ਦੀ ਕਿੱਲਤ ਬਾਰੇ ਚੱਲ ਰਹੀਆਂ ਰਿਪੋਰਟਾਂ ਬੇਬੁਨਿਆਦ ਹਨ। ਕੰਪਨੀ ਅਨੁਸਾਰ ਭਾਰਤ ਕੋਲ ਪੈਟਰੋਲ ਅਤੇ ਡੀਜ਼ਲ ਦਾ ਲੋੜੀਂਦਾ ਭੰਡਾਰ ਮੌਜੂਦ ਹੈ ਅਤੇ ਤੇਲ ਦੀ ਵੰਡ ਤੇ ਸਪਲਾਈ ਨੈੱਟਵਰਕ ਆਮ ਵਾਂਗ ਕੰਮ ਕਰ ਰਿਹਾ ਹੈ।
ਟਵੀਟ ਦੇ ਨਾਲ ਸਾਂਝੀ ਕੀਤੀ ਗਈ ਤਸਵੀਰ ਵਿੱਚ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ। ਇਸ ਤਸਵੀਰ ਰਾਹੀਂ ਕੰਪਨੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਹਟ (Panic) ਵਿੱਚ ਆ ਕੇ ਪੈਟਰੋਲ ਪੰਪਾਂ 'ਤੇ ਬੇਲੋੜੀ ਭੀੜ ਨਾ ਲਗਾਉਣ।
ਇੰਡੀਅਨ ਆਇਲ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ 'ਤੇ ਹੀ ਭਰੋਸਾ ਕਰਨ ਤਾਂ ਜੋ ਸਹੀ ਅਤੇ ਸਟੀਕ ਜਾਣਕਾਰੀ ਉਨ੍ਹਾਂ ਤੱਕ ਪਹੁੰਚ ਸਕੇ।
Indian Oil Corp Ltd tweets, "Reports on social media suggesting a shortage of petrol and diesel are baseless. India has sufficient fuel stocks, and supply and distribution networks are functioning normally... Citizens are requested not to panic or crowd fuel stations and to rely… pic.twitter.com/L0HUHQmFT2
— ANI (@ANI) March 6, 2026
