US 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਜ਼ਖ਼ਮੀ ਹੋਈ ਭਾਰਤੀ ਵਿਦਿਆਰਥਣ ਦੀ ਸਿਹਤ ਨੂੰ ਲੈ ਕੇ ਆਈ ਤਾਜ਼ਾ ਅਪਡੇਟ

Friday, Jul 28, 2023 - 09:56 AM (IST)

US 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਜ਼ਖ਼ਮੀ ਹੋਈ ਭਾਰਤੀ ਵਿਦਿਆਰਥਣ ਦੀ ਸਿਹਤ ਨੂੰ ਲੈ ਕੇ ਆਈ ਤਾਜ਼ਾ ਅਪਡੇਟ

ਹਿਊਸਟਨ (ਭਾਸ਼ਾ)- ਹਿਊਸਟਨ ਵਿੱਚ ਅਸਮਾਨੀ ਬਿਜਲੀ ਦੀ ਲਪੇਟ ਵਿਚ ਆਉਣ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ 25 ਸਾਲਾ ਭਾਰਤੀ ਮੂਲ ਦੇ ਵਿਦਿਆਰਥਣ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਹਿਊਸਟਨ ਯੂਨੀਵਰਸਿਟੀ ਵਿੱਚ ਸੂਚਨਾ ਤਕਨਾਲੋਜੀ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਸਸਰੁਨਿਆ ਕੋਡੂਰੂ 2 ਜੁਲਾਈ ਨੂੰ ਆਪਣੇ ਦੋਸਤਾਂ ਨਾਲ ਸੈਨ ਜੈਕਿੰਟੋ ਮੈਮੋਰੀਅਲ ਪਾਰਕ ਵਿੱਚ ਸੈਰ ਕਰ ਰਹੀ ਸੀ, ਉਦੋਂ ਅਚਾਨਕ ਬਿਜਲੀ ਡਿੱਗੀ ਅਤੇ ਵਿਦਿਆਰਥਣ ਉਸ ਦੀ ਲਪੇਟ ਵਿਚ ਆ ਗਈ। ਉਸ ਦੀ ਹਾਲਤ ਵਿਗੜ ਗਈ ਸੀ ਅਤੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ।

ਇਹ ਵੀ ਪੜ੍ਹੋ: ਵਕੀਲਾਂ ਵੱਲੋਂ ਬ੍ਰਿਟੇਨ 'ਚ ਸ਼ਰਨ ਮੰਗਣ ਵਾਲੇ ਭਾਰਤੀਆਂ ਨੂੰ ਖਾਲਿਸਤਾਨੀ ਹੋਣ ਦਾ ਡਰਾਮਾ ਰਚਣ ਦੀ ਸਲਾਹ

ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਉਹ ਪਿਛਲੇ ਹਫਤੇ ਤੋਂ ਖ਼ੁਦ ਸਾਹ ਲੈ ਰਹੀ ਹੈ ਅਤੇ ਉਸ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਹੈ। ਉਸ ਦੇ ਡਾਕਟਰਾਂ ਨੇ ਕਿਹਾ ਕਿ ਉਹ ਵੈਂਟੀਲੇਟਰ ਤੋਂ ਬਿਨਾਂ ਠੀਕ ਹੈ ਅਤੇ ਜੇਕਰ ਉਸ ਦੀ ਸਿਹਤ ਵਿਚ ਇਸੇ ਤਰ੍ਹਾਂ ਸੁਧਾਰ ਹੁੰਦਾ ਰਿਹਾ ਤਾਂ ਉਸ ਨੂੰ ਅੱਗੇ ਵੀ ਵੈਂਟੀਲੇਟਰ ਦੀ ਲੋੜ ਨਹੀਂ ਪਵੇਗੀ। ਕੋਡੂਰੂ ਦਾ ਪਰਿਵਾਰ ਫਿਲਹਾਲ ਹੈਦਰਾਬਾਦ 'ਚ ਹੈ। ਵਿਦਿਆਰਥਣ ਦੇ ਪਰਿਵਾਰ ਦੇ ਹੋਰ ਲੋਕਾਂ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਪਰਿਵਾਰ ਨੂੰ ਅਮਰੀਕਾ ਜਾਣ ਲਈ ਵੀਜ਼ਾ ਮਿਲ ਗਿਆ ਹੈ ਅਤੇ ਅਗਲੇ ਹਫ਼ਤੇ ਇੱਥੇ ਆ ਜਾਣਗੇ। ਕੋਡੂਰੂ ਸਾਹ ਨਹੀਂ ਲੈ ਪਾ ਰਹੀ ਸੀ, ਇਸ ਲਈ ਉਸ ਨੂੰ 'ਟਰੈਚਿਓਸਟੋਮੀ' ਤੋਂ ਬਾਅਦ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਅਤੇ ਇੱਕ ਟਿਊਬ ਰਾਹੀਂ ਉਸ ਨੂੰ ਭੋਜਨ ਦਿੱਤਾ ਜਾ ਰਿਹਾ ਸੀ। ਉਸ ਦੇ ਦਿਮਾਗ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਡਾਕਟਰ ਦਿਮਾਗ ਦੇ ਕੰਮ ਕਰਨ ਦੀ ਉਡੀਕ ਕਰ ਰਹੇ ਸਨ।

ਇਹ ਵੀ ਪੜ੍ਹੋ: ਪਾਕਿ 'ਚ 10 ਸਾਲਾ ਹਿੰਦੂ ਬੱਚੀ ਦਾ ਜਬਰ-ਜ਼ਿਨਾਹ ਮਗਰੋਂ ਕਤਲ, ਲਾਸ਼ ਨੂੰ ਕਬਰਿਸਤਾਨ ’ਚ ਸੁੱਟਿਆ

ਹਿਊਸਟਨ ਯੂਨੀਵਰਸਿਟੀ ਨੇ ਇਸ ਮਾਮਲੇ 'ਤੇ ਕੋਈ ਅੱਪਡੇਟ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ 26 ਜੁਲਾਈ ਨੂੰ, ਯੂਨੀਵਰਸਿਟੀ ਨੇ ਟਵੀਟ ਕੀਤਾ ਸੀ ਕਿ “ਹਿਊਸਟਨ ਯੂਨੀਵਰਸਿਟੀ ਵਿੱਚ ਗ੍ਰੈਜੂਏਸ਼ਨ ਦੀ ਵਿਦਿਆਰਥਣ ਸਸਰੁਨਿਆ ਕੋਡੂਰੂ ਇਸ ਮਹੀਨੇ ਦੇ ਸ਼ੁਰੂ ਵਿੱਚ ਅਸਮਾਨੀ ਬਿਜਲੀ ਦੀ ਲਪੇਟ ਵਿਚ ਆ ਗਈ ਸੀ। ਅਸੀਂ ਉਸਦੀ ਹਾਲਤ ਬਾਰੇ ਚਿੰਤਤ ਹਾਂ।” ਯੂਨੀਵਰਸਿਟੀ ਨੇ ਟਵਿੱਟਰ 'ਤੇ ਇਹ ਵੀ ਪੋਸਟ ਕੀਤਾ ਸੀ ਕਿ ਉਹ ਭਾਰਤ ਵਿੱਚ ਵਿਦਿਆਰਥਣ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੰਸਥਾ ਨੇ ਇਕ ਬਿਆਨ 'ਚ ਕਿਹਾ ਕਿ ਉਸ ਦਾ 'ਇੰਟਰਨੈਸ਼ਨਲ ਵਿਦਿਆਰਥੀ ਅਤੇ ਸਕਾਲਰ ਸੇਵਾ ਦਫ਼ਤਰ' ਅਮਰੀਕਾ ਦਾ ਵੀਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ 'ਚ ਵਿਦਿਆਰਥਣ ਦੇ ਮਾਪਿਆਂ ਦੀ ਮਦਦ ਕਰ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤ ਦੇ ਫ਼ੈਸਲੇ ਨੇ ਅਮਰੀਕਾ 'ਚ ਮਚਾਈ ਤੜਥੱਲੀ, ਲੱਗੇ ਨੋਟਿਸ- 'ਇਕ ਪਰਿਵਾਰ ਨੂੰ ਮਿਲਣਗੇ ਇਕ ਥੈਲੀ ਚੌਲ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News