ਪਾਕਿਸਤਾਨ ਨੇ ਭਾਰਤੀ ਸ਼ਰਧਾਲੂਆਂ ਨੂੰ ਜਾਰੀ ਕੀਤੇ 112 ਵੀਜ਼ੇ

Tuesday, Dec 14, 2021 - 10:25 PM (IST)

ਪਾਕਿਸਤਾਨ ਨੇ ਭਾਰਤੀ ਸ਼ਰਧਾਲੂਆਂ ਨੂੰ ਜਾਰੀ ਕੀਤੇ 112 ਵੀਜ਼ੇ

ਨਵੀਂ ਦਿੱਲੀ - ਪਾਕਿਸਤਾਨ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਪੰਜਾਬ ਸੂਬੇ ਦੇ ਚਕਵਾਲ ਜ਼ਿਲ੍ਹੇ ਦੇ ਕਟਾਸਰਾਜ ਮੰਦਰਾਂ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ 112 ਵੀਜ਼ੇ ਜਾਰੀ ਕੀਤੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤੀ ਸ਼ਰਧਾਲੂਆਂ ਦਾ ਸਮੂਹ 17 ਤੋਂ 23 ਦਸੰਬਰ ਤੱਕ ਕਟਾਸਰਾਜ ਮੰਦਰਾਂ ਦਾ ਦੌਰਾ ਕਰੇਗਾ, ਜਿਨ੍ਹਾਂ ਨੂੰ 'ਕਿਲਾ ਕਟਾਸ' ਜਾਂ 'ਕਟਾਸ ਮੰਦਰ ਕੰਪਲੈਕਸ' ਵੀ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ - ਵਿਅਕਤੀਗਤ ਸੰਪਰਕ, ਰਿਸ਼ਤਿਆਂ ਨੂੰ ਪ੍ਰਭਾਵਿਤ ਕਰ ਰਿਹੈ ਸਮਾਰਟਫੋਨ: ਸਰਵੇ

ਪਾਕਿਸਤਾਨ ਹਾਈ ਕਮਿਸ਼ਨ ਨੇ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਦੁਵੱਲੇ ਪ੍ਰੋਟੋਕੋਲ ਦੇ ਢਾਂਚੇ ਦੇ ਤਹਿਤ ਇੱਕ ਬਿਆਨ ਵਿੱਚ ਕਿਹਾ, "ਭਾਰਤ ਵਿੱਚ ਪਾਕਿ ਹਾਈ ਕਮਿਸ਼ਨ ਨੇ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਪ੍ਰਮੁੱਖ ਹਿੰਦੂ ਮੰਦਰ ਦੇ ਦਰਸ਼ਨ ਕਰਨ ਲਈ ਭਾਰਤੀ ਹਿੰਦੂ ਸ਼ਰਧਾਲੂਆਂ ਨੂੰ 112 ਵੀਜ਼ੇ ਜਾਰੀ ਕੀਤੇ ਹਨ।" ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂ ਹਰ ਸਾਲ ਪਾਕਿਸਤਾਨ ਜਾਂਦੇ ਹਨ। ਇਸੇ ਤਰ੍ਹਾਂ ਪਾਕਿਸਤਾਨੀ ਸ਼ਰਧਾਲੂ ਵੀ ਪ੍ਰੋਟੋਕੋਲ ਅਨੁਸਾਰ ਹਰ ਸਾਲ ਭਾਰਤ ਆਉਂਦੇ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News