ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF ਦੇ ਪਲੇਨ ਨੂੰ ਲੱਗੀ ਅੱਗ
Saturday, Jun 13, 2026 - 11:47 AM (IST)
ਗੁਹਾਟੀ- ਆਸਾਮ ਦੇ ਜੋਰਹਾਟ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਭਾਰਤੀ ਹਵਾਈ ਫ਼ੌਜ ਦਾ ਜਹਾਜ਼ AN-32 ਲੈਂਡਿੰਗ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ, ਜਦੋਂ ਜਹਾਜ਼ ਰੋਵਰੀਆ ਇਲਾਕੇ 'ਚ ਭਾਰਤੀ ਹਵਾਈ ਫ਼ੌਜ ਦੇ ਅੱਡੇ 'ਤੇ ਲੈਂਡ ਕਰ ਰਿਹਾ ਸੀ।
ਹਵਾਈ ਫ਼ੌਜ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਉੱਥੇ ਮੌਜੂਦ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਾਦਸੇ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਇਹ ਜਹਾਜ਼ ਨਿਯਮਿਤ ਉਡਾਣ 'ਤੇ ਸੀ। ਉਨ੍ਹਾਂ ਕਿਹਾ ਕਿ ਮਾਮਲੇ 'ਚ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
