ਭਾਰਤੀ ਰੇਲਵੇ ਨੇ 10ਵੀਂ-12ਵੀਂ ਪਾਸ ਲਈ ਕੱਢੀ ਭਰਤੀ, ਇੰਝ ਕਰੋ ਅਪਲਾਈ
Monday, Feb 05, 2024 - 11:14 AM (IST)
ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਭਾਰਤੀ ਰੇਲਵੇ ਵਲੋਂ ਦੱਖਣੀ ਰੇਲਵੇ ਦੇ ਅਧੀਨ ਅਪਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 2860 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 28 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਫਿਟਰ : ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਜਮਾਤ 10ਵੀਂ ਪਾਸ ਹੋਣਾ ਚਾਹੀਦਾ।
ਵੈਲਡਰ (ਗੈਸ ਅਤੇ ਇਲੈਕਟ੍ਰਿਕ) : ਜੋ ਵੀ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨਾ ਚਾਹੁੰਦਾ ਹੈ, ਉਹ ਜਮਾਤ 10ਵੀਂ (ਘੱਟੋ-ਘੱਟ 50 ਫ਼ੀਸਦੀ ਅੰਕਾਂ) ਨਾਲ ਪਾਸ ਹੋਣਾ ਚਾਹੀਦਾ।
ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ : ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਫਿਜ਼ਿਕਸ, ਕੈਮੇਸਟ੍ਰੀ ਅਤੇ ਬਾਇਓਲਾਜੀ ਵਿਸ਼ੇ ਨਾਲ ਘੱਟੋ-ਘੱਟ 50 ਫ਼ੀਸਦੀ ਕੁੱਲ ਅੰਕਾਂ ਨਾਲ 12ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 23 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।