ਭਾਰਤੀ ਸੁਰੱਖਿਆ ਏਜੰਸੀਆਂ ਅੱਤਵਾਦੀ ਖਤਰਿਆਂ ਨੂੰ ਰੋਕਣ ''ਚ ਹਨ ਪ੍ਰਭਾਵੀ : ਅਮਰੀਕੀ ਰਿਪਰੋਟ
Thursday, Jun 25, 2020 - 12:08 AM (IST)
ਵਾਸ਼ਿੰਗਟਨ - ਅਮਰੀਕਾ ਦੀ ਇਕ ਰਿਪੋਰਟ ਮੁਤਾਬਕ ਭਾਰਤ ਨੇ 2019 ਵਿਚ ਆਪਣੀਆਂ ਸਰਹੱਦਾਂ ਦੇ ਅੰਦਰ ਅੱਤਵਾਦੀਆਂ ਗਤੀਵਿਧੀਆਂ ਦਾ ਪਤਾ ਲਾਉਣ ਅਤੇ ਉਸ ਨੂੰ ਰੋਕਣ ਦੇ ਲਈ ਲਗਾਤਾਰ ਦਬਾਅ ਬਣਾਇਆ ਅਤੇ ਇਸ ਦੀਆਂ ਸੁਰੱਖਿਆ ਏਜੰਸੀਆਂ ਖੁਫੀਆ ਜਾਣਕਾਰੀ ਸਾਂਝੀ ਕਰਨ ਵਿਚ ਕੁਝ ਫਰਕ ਦੇ ਬਾਵਜੂਦ ਅੱਤਵਾਦੀ ਖਤਰਿਆਂ ਨੂੰ ਰੋਕਣ ਵਿਚ ਪ੍ਰਭਾਵੀ ਹਨ।
ਵਿਦੇਸ਼ ਵਿਭਾਗ ਵੱਲੋਂ ਜਾਰੀ ਸਾਲਾਨਾ ਅੱਤਵਾਦ ਦੇ ਬਾਰੇ ਵਿਚ ਦੇਸ਼ ਦੀ ਰਿਪੋਰਟ ਵਿਚ ਆਖਿਆ ਗਿਆ ਹੈ ਕਿ 2019 ਵਿਚ ਭਾਰਤ ਨੇ ਜੰਮੂ ਕਸ਼ਮੀਰ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿਚ ਅੱਤਵਾਦੀ ਹਮਲਿਆਂ ਦਾ ਸਾਹਮਣਾ ਕੀਤਾ। ਇਸ ਵਿਚ ਆਖਿਆ ਗਿਆ ਹੈ ਕਿ ਭਾਰਤ ਸਰਕਾਰ ਨੇ ਆਪਣੀਆਂ ਸਰਹੱਦਾਂ ਦੇ ਅੰਦਰ ਅੱਤਵਾਦੀ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਰੋਕਣ ਲਈ ਲਗਾਤਾਰ ਦਬਾਅ ਪਾਉਣਾ ਜਾਰੀ ਰੱਖਿਆ। ਇਸ ਰਿਪੋਰਟ ਵਿਚ ਆਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਅੱਤਵਾਦੀ ਹਮਲਿਆਂ ਦੀ ਨਿੰਦਾ ਕਰਦੇ ਹੋਏ ਕਈ ਬਿਆਨ ਦਿੱਤੇ ਅਤੇ ਅਮਰੀਕਾ ਅਤੇ ਬਰਾਬਰ ਦੀ ਵਿਚਾਰਧਾਰਾ ਵਾਲੇ ਕਈ ਹੋਰ ਦੇਸ਼ਾਂ ਦੇ ਨਾਲ ਸਹਿਯੋਗ ਕਰਨ ਲਈ ਅੱਤਵਾਦ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਗਿਆ।