ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

Monday, Dec 04, 2023 - 06:24 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਤੋਂ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਗਏ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਲਾਹੌਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਦਾ ਮਾਮਲਾ: ਪੁਲਸ ਨੇ 4 ਮੁਲਜ਼ਮ ਕੀਤੇ ਕਾਬੂ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਸਿੱਖ ਸ਼ਰਧਾਲੂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾਵੇਗਾ। ਮ੍ਰਿਤਕ ਸਿੱਖ ਸ਼ਰਧਾਲੂ ਦੀ ਪਛਾਣ ਪ੍ਰੀਤਮ ਸਿੰਘ (60) ਵਜੋਂ ਹੋਈ ਹੈ, ਜੋ ਕਿ ਭਾਰਤ ਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਕਾਹਡਾ ਨਸੀਗਾਓਂ ਦਾ ਵਸਨੀਕ ਹੈ।

 ਇਹ ਵੀ ਪੜ੍ਹੋ- ਦੀਨਾਨਗਰ 'ਚ ਵੱਡੀ ਵਾਰਦਾਤ, ਰਿਸ਼ਤੇਦਾਰਾਂ ਨੂੰ ਮਿਲ ਘਰ ਆ ਰਹੇ ਕਾਰ ਸਵਾਰ 'ਤੇ ਚਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News