ਕੇਰਲ 'ਚ ਕੋਰੋਨਾ ਵਾਇਰਸ ਦੇ ਦੋ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Monday, Feb 17, 2020 - 08:40 AM (IST)

ਕੇਰਲ— ਚੀਨ ਸਣੇ ਦੁਨੀਆ ਭਰ 'ਚ ਕੋਰੋਨਾ ਵਾਇਰਸ ਸੈਂਕੜੇ ਜਾਨਾਂ ਲੈ ਚੁੱਕਾ ਹੈ ਤੇ ਇਸ ਦੀ ਲਪੇਟ 'ਚ ਆਏ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ। ਭਾਰਤ 'ਚ ਵੀ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਪਛਾਣ ਹੋਈ ਸੀ। ਤਾਜ਼ਾ ਜਾਣਕਾਰੀ ਮੁਤਾਬਕ ਕੇਰਲ 'ਚ ਕੋਰੋਨਾ ਵਾਇਰਸ ਨਾਲ ਪੀੜਤ ਤਿੰਨਾਂ 'ਚੋਂ ਦੋ ਮਰੀਜ਼ਾਂ ਦੀ ਸਥਿਤੀ 'ਚ ਸੁਧਾਰ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਕ ਮਰੀਜ਼ ਦਾ ਇਲਾਜ ਕਸਾਰਗੋੜ ਦੇ ਕੰਝਨਗੜ੍ਹ ਸਰਕਾਰੀ ਹਸਪਤਾਲ 'ਚ ਚੱਲ ਰਿਹਾ ਸੀ ਜਦਕਿ ਦੂਜੇ ਵਿਦਿਆਰਥੀ ਦਾ ਅਲਪਪੁੱਝਾ ਮੈਡੀਕਲ ਕਾਲਜ 'ਚ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਉੱਥੇ ਹੀ ਕੋਰੋਨਾ ਵਾਇਰਸ ਦੇ ਤੀਜੇ ਸ਼ੱਕੀ ਮਰੀਜ਼ ਦੀ ਅਜੇ ਰਿਪੋਰਟ ਆਉਣੀ ਬਾਕੀ ਹੈ।
ਭਾਰਤ ਚੀਨ ਨੂੰ ਭੇਜੇਗਾ ਮਦਦ—
ਚੀਨ 'ਚ ਫੈਲੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਭਾਰਤ ਜਲਦੀ ਹੀ ਬੀਜਿੰਗ ਨੂੰ ਮੈਡੀਕਲ ਸਮੱਗਰੀ ਦੀ ਇਕ ਖੇਪ ਭੇਜੇਗਾ। ਭਾਰਤੀ ਰਾਜਦੂਤ ਵਿਕਰਮ ਮਿਸਤਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਖਤਰਨਾਕ ਵਾਇਰਸ ਖਿਲਾਫ ਚੀਨ ਦੇ ਲੋਕਾਂ ਦੀ ਲੜਾਈ 'ਚ ਉਨ੍ਹਾਂ ਪ੍ਰਤੀ ਇਕਜੁੱਟਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ, ''ਇਹ ਇਕ ਠੋਸ ਕਦਮ ਹੈ, ਜੋ ਭਾਰਤ ਦੇ ਲੋਕਾਂ ਅਤੇ ਸਰਕਾਰ ਦਾ ਚੀਨ ਦੇ ਲੋਕਾਂ ਨਾਲ ਸਦਭਾਵਨਾ ਇਕਜੁੱਟਤਾ ਅਤੇ ਦੋਸਤੀ ਨੂੰ ਪੂਰੀ ਤਰ੍ਹਾਂ ਨਾਲ ਪ੍ਰਦਰਸ਼ਿਤ ਕਰੇਗਾ।