ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੀ ਪਹਿਲਵਾਨ ਵਿਨੇਸ਼ ਫੋਗਾਟ ਦਾ ਵੱਡਾ ਇਲਜ਼ਾਮ, ਖਿਡਾਰੀਆਂ ਦਾ ਕੀਤਾ ਗਿਆ ਸ਼ੋਸ਼ਣ

Wednesday, Jan 18, 2023 - 11:55 PM (IST)

ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੀ ਪਹਿਲਵਾਨ ਵਿਨੇਸ਼ ਫੋਗਾਟ ਦਾ ਵੱਡਾ ਇਲਜ਼ਾਮ, ਖਿਡਾਰੀਆਂ ਦਾ ਕੀਤਾ ਗਿਆ ਸ਼ੋਸ਼ਣ

ਨੈਸ਼ਨਲ ਡੈਸਕ : ਭਾਰਤੀ ਪਹਿਲਵਾਨ ਅਤੇ ਓਲੰਪੀਅਨ ਵਿਨੇਸ਼ ਫੋਗਾਟ ਜੰਤਰ-ਮੰਤਰ 'ਤੇ ਡਬਲਯੂਐੱਫਆਈ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਕਾਫੀ ਭਾਵੁਕ ਹੋ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਖਿਡਾਰੀਆਂ ਦਾ ਸ਼ੋਸ਼ਣ ਕੀਤਾ ਗਿਆ। ਜੇਕਰ ਕਿਸੇ ਵੀ ਖਿਡਾਰੀ ਨੂੰ ਕੁਝ ਹੋ ਜਾਂਦਾ ਹੈ ਤਾਂ ਇਸ ਦੇ ਲਈ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਫੈਡਰੇਸ਼ਨ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ : ਦੁਕਾਨਾਂ ਤੋਂ ਸੈਂਪਲ ਭਰਨ ਆਇਆ ਸਿਹਤ ਵਿਭਾਗ ਰਾਹ 'ਚੋਂ ਹੀ ਮੁੜਿਆ, ਪੜ੍ਹੋ ਪੂਰਾ ਮਾਮਲਾ

PunjabKesari

ਫੋਗਾਟ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਵੱਲੋਂ ਪਹਿਲਵਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜੋ ਲੋਕ WFI ਦਾ ਹਿੱਸਾ ਹਨ ਉਹ ਇਸ ਗੇਮ ਬਾਰੇ ਕੁਝ ਨਹੀਂ ਜਾਣਦੇ। ਮਹਿਲਾ ਪਹਿਲਵਾਨਾਂ ਨੂੰ ਕਈ ਤਰੀਕਿਆਂ ਨਾਲ ਮੁਸ਼ਕਿਲਾਂ ਆਉਂਦੀਆਂ ਹਨ, ਕੁਸ਼ਤੀ ਦੇ ਪ੍ਰਧਾਨ ਵੱਲੋਂ ਮਹਿਲਾ ਖਿਡਾਰਨਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਫੈਡਰੇਸ਼ਨ ਵੱਲੋਂ ਖਿਡਾਰੀਆਂ 'ਤੇ ਜ਼ਬਰਦਸਤੀ ਪਾਬੰਦੀ ਲਗਾਈ ਜਾਂਦੀ ਹੈ ਤਾਂ ਜੋ ਖਿਡਾਰੀ ਖੇਡ ਨਾ ਸਕੇ। ਜੇਕਰ ਕਿਸੇ ਖਿਡਾਰੀ ਨੂੰ ਕੁਝ ਹੋ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੁਸ਼ਤੀ ਸੰਘ ਦੇ ਪ੍ਰਧਾਨ ਦੀ ਹੋਵੇਗੀ।

 

ਇਹ ਵੀ ਪੜ੍ਹੋ : ਜੀਜੇ ਨੇ ਕੀਤਾ ਸੀ ਸਾਲ਼ੇ ਦਾ ਕਤਲ, ਪੁਲਸ ਨੇ 72 ਘੰਟਿਆਂ ‘ਚ ਸੁਲਝਾਈ ਕਤਲ ਕੇਸ ਦੀ ਗੁੱਥੀ, ਕਾਤਲ ਗ੍ਰਿਫ਼ਤਾਰ

ਦੱਸ ਦੇਈਏ ਕਿ ਭਾਰਤ ਦੇ ਮਸ਼ਹੂਰ ਪਹਿਲਵਾਨ ਰਾਜਧਾਨੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿੱਚ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਸੋਨਮ ਮਲਿਕ, ਸੰਗੀਤਾ ਫੋਗਾਟ ਅਤੇ ਵਿਨੇਸ਼ ਫੋਗਾਟ ਸਮੇਤ ਕਈ ਪਹਿਲਵਾਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਖ਼ਿਲਾਫ਼ ਧਰਨੇ 'ਤੇ ਬੈਠੇ ਹੋਏ ਹਨ। ਪਹਿਲਵਾਨਾਂ ਦਾ ਦੋਸ਼ ਹੈ ਕਿ ਸੰਘ ਉਨ੍ਹਾਂ 'ਤੇ ਤਾਨਾਸ਼ਾਹੀ ਥੋਪ ਰਿਹਾ ਹੈ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ। ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News